'ਆਪ' ਕਲ ਤੋਂ ਛੇੜੇਗੀ ਬਿਜਲੀ ਅੰਦੋਲਨ

  |   Chandigarhnews

ਚੰਡੀਗੜ੍ਹ (ਸ਼ਰਮਾ)—ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਮਹਿੰਗੀ ਬਿਜਲੀ ਦੇ ਮੁੱਦੇ 'ਤੇ ਸਰਕਾਰ ਵਿਰੁੱਧ ਬਿਜਲੀ ਅੰਦੋਲਨ ਸ਼ੁਰੂ ਕਰਨ ਦੀ ਰੂਪ-ਰੇਖਾ ਉਲੀਕੀ, ਜਿਸ ਦੀ ਜ਼ਿਲਾ ਪੱਧਰ 'ਤੇ ਸੋਮਵਾਰ ਤੋਂ ਸ਼ੁਰੂਆਤ ਕੀਤੀ ਜਾਵੇਗੀ। ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧਰਾਮ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਬਿਜਲੀ ਅੰਦੋਲਨ ਦੇ ਕੋਆਰਡੀਨੇਟਰ ਅਮਨ ਅਰੋੜਾ ਅਤੇ ਮੀਤ ਹੇਅਰ (ਸਾਰੇ ਵਿਧਾਇਕ) ਦੀ ਅਗਵਾਈ ਹੇਠ ਹੋਈ ਸੂਬਾ ਕੋਰ ਕਮੇਟੀ ਦੀ ਬੈਠਕ ਦੌਰਾਨ ਪਾਣੀਆਂ ਦੇ ਸੰਕਟ 'ਤੇ ਵਿਧਾਨ ਸਭਾ ਦਾ 2 ਰੋਜ਼ਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਉਠਾਈ ਗਈ। ਇਸ ਦੇ ਨਾਲ ਹੀ ਭਾਜਪਾ ਦੇ ਕੰਟਰੋਲ ਵਾਲੀ ਦਿੱਲੀ ਵਿਕਾਸ ਅਥਾਰਿਟੀ (ਡੀ. ਡੀ. ਏ.) ਵਲੋਂ ਦਿੱਲੀ 'ਚ ਸ੍ਰੀ ਗੁਰੂ ਰਵਿਦਾਸ ਜੀ ਨਾਲ ਸਬੰਧਿਤ ਪੁਰਾਤਨ ਮੰਦਰ ਢਾਹੇ ਜਾਣ ਸਬੰਧੀ ਲਏ ਗਏ ਫ਼ੈਸਲੇ ਦਾ ਜ਼ੋਰਦਾਰ ਵਿਰੋਧ ਕਰਦਿਆਂ ਇਸ ਮੁੱਦੇ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮੈਮੋਰੰਡਮ ਦੇਣ ਦਾ ਫ਼ੈਸਲਾ ਵੀ ਲਿਆ ਗਿਆ ਕਿਉਂਕਿ ਇਸ ਸੰਵੇਦਨਸ਼ੀਲ ਮੁੱਦੇ ਨਾਲ ਕਰੋੜਾਂ ਲੋਕਾਂ ਦੀ ਆਸਥਾ ਅਤੇ ਦੇਸ਼ ਭਰ 'ਚ ਕਾਨੂੰਨ ਵਿਵਸਥਾ ਵੀ ਜੁੜੀ ਹੋਈ ਹੈ।...

ਫੋਟੋ - http://v.duta.us/SgyyEAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/SfeJOgAA

📲 Get Chandigarh News on Whatsapp 💬