ਡੇਰਾ ਪ੍ਰੇਮੀ ਦੇ ਕਾਤਲਾਂ ਦੀ ਚੜ੍ਹਦੀ ਕਲਾਂ ਲਈ ਸਿੱਖ ਜਥੇਬੰਦੀਆਂ ਵਲੋਂ ਅਰਦਾਸ

  |   Faridkot-Muktsarnews

ਫਰੀਦਕੋਟ : ਡੇਰਾ ਸਿਰਸਾ ਦੀ ਉੱਚ ਪੱਧਰੀ ਕਮੇਟੀ ਦੇ ਮੈਂਬਰ ਅਤੇ ਬਰਗਾੜੀ ਬੇਅਦਬੀ ਮਾਮਲੇ 'ਚ ਮੁੱਖ ਦੋਸ਼ੀ ਮਹਿੰਦਰਪਾਲ ਬਿੱਟੂ ਦੇ ਕਤਲ ਤੋਂ ਬਾਅਦ ਜਿੱਥੇ ਪੰਜਾਬ ਸਰਕਾਰ ਵਲੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਗੱਲ ਆਖੀ ਜਾ ਰਹੀ ਹੈ, ਉਥੇ ਹੀ ਸਿੱਖ ਜਥੇਬੰਦੀਆਂ ਨੇ ਦੋਵਾਂ ਮੁਲਜ਼ਮਾਂ ਦੀ ਚੜ੍ਹਦੀ ਕਲਾਂ ਲਈ ਅਰਦਾਸ ਕੀਤੀ ਹੈ। ਸਿੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਬਰਗਾੜੀ ਦੇ ਗੁਰਦੁਆਰਾ ਸਾਹਿਬ ਵਿਚ ਦੋਵਾਂ ਦੋਸ਼ੀ ਨੌਜਵਾਨਾਂ ਮਨਿੰਦਰ ਸਿੰਘ ਅਤੇ ਗੁਰਸੇਵਕ ਸਿੰਘ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।

ਦੱਸਣਯੋਗ ਹੈ ਕਿ ਬਰਗਾੜੀ ਬੇਅਦਬੀ ਮਾਮਲੇ ਵਿਚ ਮੁੱਖ ਦੋਸ਼ੀ ਵਜੋਂ ਨਾਮਜ਼ਦ ਕੀਤਾ ਗਿਆ ਮਹਿੰਦਰਪਾਲ ਬਿੱਟੂ ਪਿਛਲੇ 7 ਮਹੀਨਿਆਂ ਤੋਂ ਨਾਭਾ ਦੇ ਨਵੀਂ ਬਣੀ ਜ਼ਿਲਾ ਜੇਲ 'ਚ ਬੰਦ ਸੀ ਅਤੇ ਸ਼ਨੀਵਾਰ ਸ਼ਾਮ ਜੇਲ ਵਿਚ ਬੰਦ ਦੋ ਕੈਦੀਆਂ ਵਲੋਂ ਉਸ 'ਤੇ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਇਸ ਕਤਲ ਤੋਂ ਬਾਅਦ ਦਵਿੰਦਰ ਬੰਬੀਹਾ ਗਰੁੱਪ ਨੇ ਫੇਸਬੁੱਕ 'ਤੇ ਇਸ ਦੀ ਜ਼ਿੰਮੇਵਾਰੀ ਲੈਂਦੇ ਹੋਏ ਪੁਲਸ ਤੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਦੋਵਾਂ ਮੁਲਜ਼ਮਾਂ ਨਾਲ ਧੱਕੇਸ਼ਾਹੀ ਜਾਂ ਜ਼ਿਆਦਤੀ ਕੀਤੀ ਗਈ ਤਾਂ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ। ਫਿਲਹਾਲ ਪੁਲਸ ਵਲੋਂ ਇਸ ਵਾਰਦਾਤ ਤੋਂ ਬਾਅਦ ਅਹਿਤਿਆਤ ਦੇ ਤੌਰ 'ਤੇ ਸੂਬੇ ਭਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

ਫੋਟੋ - http://v.duta.us/93DTogAA

ਇਥੇ ਪਡ੍ਹੋ ਪੁਰੀ ਖਬਰ — - http://v.duta.us/AGR7ZAAA

📲 Get Faridkot-Muktsar News on Whatsapp 💬