ਫਰਜ਼ੀ ਪੁਲਸ ਮੁਕਾਬਲੇ ਦੇ ਦੋਸ਼ੀਆਂ ਦੀ ਸਜ਼ਾ ਮੁਆਫੀ ਕਾਨੂੰਨ ਨਾਲ ਮਜ਼ਾਕ : ਦਲ ਖਾਲਸਾ

  |   Punjabnews

ਚੰਡੀਗੜ੍ਹ (ਭੁੱਲਰ)— ਫਰਜ਼ੀ ਪੁਲਸ ਮੁਕਾਬਲੇ 'ਚ ਸਿੱਖ ਨੌਜਵਾਨ ਹਰਜੀਤ ਸਿੰਘ ਨੂੰ ਮਾਰਨ ਲਈ ਜ਼ਿੰਮੇਵਾਰ 4 ਪੁਲਸ ਦੋਸ਼ੀਆਂ ਨੂੰ ਮੁਆਫੀ ਦੇਣ 'ਤੇ ਦਲ ਖਾਲਸਾ ਨੇ ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਨੂੰ ਕਰੜੇ ਹੱਥੀ ਲੈਂਦਿਆਂ ਉਨ੍ਹਾਂ ਦੇ ਫੈਸਲੇ ਨੂੰ ਕਾਨੂੰਨ ਅਤੇ ਇਨਸਾਫ ਨਾਲ ਕੋਝਾ ਮਜ਼ਾਕ ਦੱਸਿਆ ਹੈ। ਪਾਰਟੀ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਭਾਰਤੀ ਰਾਜਨੀਤਕ ਪ੍ਰਣਾਲੀ ਨੂੰ ਘੱਟ ਗਿਣਤੀ ਕੌਮਾਂ ਪ੍ਰਤੀ ਪੱਖਪਾਤੀ ਦੱਸਿਆ।

ਉਨ੍ਹਾਂ ਕਿਹਾ ਕਿ ਸਿੱਖ ਸਿਆਸੀ ਕੈਦੀ 20 ਸਾਲ ਤੋਂ ਵੱਧ ਸਜ਼ਾ ਭੁਗਤਣ ਦੇ ਬਾਵਜੂਦ ਵੀ ਜੇਲਾਂ 'ਚ ਬੰਦ ਹਨ ਅਤੇ ਇਹ 4 ਦੋਸ਼ੀ ਜਿਨ੍ਹਾਂ 'ਚੋਂ ਇਕ ਪੰਜਾਬ ਪੁਲਸ ਅਤੇ ਤਿੰਨ ਯੂ. ਪੀ. ਪੁਲਸ ਨਾਲ ਸਬੰਧ ਰੱਖਦੇ ਹਨ, ਨੂੰ ਸਿਰਫ ਸਾਢੇ 4 ਸਾਲ ਕੈਦ ਕੱਟਣ 'ਤੇ ਹੀ ਰਿਹਾਅ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ਵਿਚ ਸੁਪਰੀਮ ਕੋਰਟ ਦੀਆਂ ਹਦਾਇਤਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਗਿਆ ਹੈ।

ਫੋਟੋ - http://v.duta.us/MNmCuQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/t7fwBwAA

📲 Get Punjab News on Whatsapp 💬