ਮੋਟਰਸਾਈਕਲ ਦੀ ਲਪੇਟ 'ਚ ਆਉਣ ਨਾਲ ਔਰਤ ਦੀ ਮੌਤ

  |   Gurdaspurnews

ਬਟਾਲਾ (ਜ.ਬ)— ਬਟਾਲਾ-ਅੰਮ੍ਰਿਤਸਰ ਰੋਡ 'ਤੇ ਨੌਸ਼ਹਿਰਾ ਮੱਝਾ ਸਿੰਘ ਵਿਖੇ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਦੀ ਲਪੇਟ ਵਿਚ ਆਉਣ ਨਾਲ ਔਰਤ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਜਾਣਕਾਰੀ ਦਿੰਦਿਆਂ ਸੁਰਿੰਦਰ ਕੁਮਾਰ ਵਾਸੀ ਸੁਚੇਤਗੜ੍ਹ ਨੇ ਦੱਸਿਆ ਕਿ ਉਸ ਦੀ ਪਤਨੀ ਗੁਰਮੀਤ ਕੌਰ ਸ਼ਨੀਵਾਰ ਸਵੇਰੇ ਬਟਾਲੇ ਦਵਾਈ ਲੈਣ ਗਈ ਸੀ। ਜਦੋਂ ਬਾਅਦ ਦੁਪਹਿਰ ਬੱਸ 'ਚ ਉਹ ਨੌਸ਼ਹਿਰਾ ਮੱਝਾ ਸਿੰਘ ਵਾਪਸ ਆਈ ਤਾਂ ਰੋਡ ਪਾਰ ਕਰਦੇ ਸਮੇਂ ਉਸ ਨੂੰ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਚੌਕੀ ਇੰਚਾਰਜ ਏ. ਐੱਸ. ਆਈ. ਪੰਜਾਬ ਸਿੰਘ ਨੇ ਮੋਟਰਸਾਈਕਲ ਚਾਲਕ ਸੂਰਜ ਕੁਮਾਰ ਪੁੱਤਰ ਰਿਸ਼ੀ ਪਾਲ ਵਾਸੀ ਯੂ. ਪੀ. ਨੂੰ ਗ੍ਰਿਫਤਾਰ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਫੋਟੋ - http://v.duta.us/RV4_sAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/MeCKzgAA

📲 Get Gurdaspur News on Whatsapp 💬