ਮਹਿੰਦਰ ਪਾਲ ਕਤਲ ਮਾਮਲਾ: ਹੁਣ ਮੋਗਾ 'ਚ ਵੀ ਵਧਾਈ ਗਈ ਸੁਰੱਖਿਆ

  |   Moganews

ਮੋਗਾ (ਵਿਪਨ)—ਡੇਰਾ ਪ੍ਰੇਮੀ ਮਹਿੰਦਰ ਪਾਲ ਬਿੱਟੂ ਦੀ ਜੇਲ 'ਚ ਹੱਤਿਆ ਕੀਤੇ ਜਾਣ ਦੇ ਬਾਅਦ ਪੂਰੇ ਪੰਜਾਬ 'ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਦੇ ਤਹਿਤ ਮੋਗਾ ਜ਼ਿਲੇ 'ਚ ਵੀ ਸੁਰੱਖਿਆ ਦੇ ਖਾਸ ਪ੍ਰਬੰਧ ਕੀਤੇ ਗਏ ਹਨ। ਮੋਗਾ 'ਚ ਬਣੇ ਡੇਰਾ ਨਾਂ ਚਰਚਾ ਘਰ 'ਤੇ ਵੀ ਪੁਲਸ ਤਾਇਨਾਤ ਕਰ ਦਿੱਤੀ ਗਈ ਹੈ। ਮੋਗਾ ਦੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਅਤੇ ਮੋਗਾ ਦੇ ਐੱਸ.ਐੱਸ.ਪੀ.ਅਮਰਜੀਤ ਸਿੰਘ ਬਜਵਾ ਨੇ ਮਿਲ ਕੇ ਮੋਗਾ ਜ਼ਿਲੇ ਦੀ ਸਿਆਸੀ ਪਾਰਟੀਆਂ ਦੇ ਨਾਲ ਮਿਲ ਕੇ ਇਕ ਮੀਟਿੰਗ ਕੀਤੀ ਅਤੇ ਸਾਰਿਆਂ ਨੂੰ ਸ਼ਾਂਤੀ ਪੂਰਵਕ ਰਹਿਣ ਦੀ ਅਪੀਲ ਕੀਤੀ ਹੈ। ਉੱਥੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਅਤੇ ਐੱਸ.ਐੱਸ.ਪੀ. ਬਾਜਵਾ ਨੇ ਦੱਸਿਆ ਕਿ ਮੋਗਾ ਜ਼ਿਲਾ ਕੋਟਕਪੂਰਾ ਦੇ ਨਾਲ ਲੱਗਦਾ ਹੈ ਅਤੇ ਇੱਥੇ ਮਹਿੰਦਰਪਾਲ ਬਿੱਟੂ ਦੀ ਘਟਨਾ ਨੂੰ ਦੇਖਦੇ ਹੋਏ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਮੋਗਾ ਜ਼ਿਲੇ ਨੂੰ ਅਜੇ ਪੈਰਾ ਮਿਲਟਰੀ ਫੋਰਸ ਦੀ ਕੰਪਨੀਆਂ ਮਿਲੀਆਂ ਹਨ, ਜੋ ਜ਼ਿਲੇ ਦੇ ਸਾਰੇ ਸਥਾਨਾਂ 'ਤੇ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਮੋਗਾ ਜ਼ਿਲੇ 'ਚ ਫਲੈਗ ਮਾਰਚ ਵੀ ਕੱਢਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਾਰੀਆਂ ਰਾਜਨੀਤੀ ਪਾਰਟੀਆਂ ਦੇ ਆਗੂਆਂ ਨਾਲ ਇਕ ਮੀਟਿੰਗ ਕੀਤੀ ਗਈ ਹੈ ਅਤੇ ਸਾਰਿਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ।

ਫੋਟੋ - http://v.duta.us/pSOZ_gAA

ਇਥੇ ਪਡ੍ਹੋ ਪੁਰੀ ਖਬਰ — - http://v.duta.us/gCJqjQAA

📲 Get Moga News on Whatsapp 💬