ਲੁੱਟਾਂ-ਖੋਹਾਂ ਦੀ ਯੋਜਨਾ ਬਣਾ ਰਹੇ ਗਿਰੋਹ ਦੇ 5 ਮੈਂਬਰ ਕਾਬੂ, 1 ਫਰਾਰ

  |   Moganews

ਮੋਗਾ (ਆਜ਼ਾਦ)—ਸੀ.ਆਈ.ਏ ਸਟਾਫ ਮੋਗਾ ਨੇ ਲੁੱਟਾਂ-ਖੋਹਾਂ ਕਰਨ ਦੀ ਯੋਜਨਾ ਬਣਾ ਰਹੇ ਗਿਰੋਹ ਦੇ ਪੰਜ ਮੈਂਬਰਾਂ ਨੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ ਕਰ ਕੇ ਉਨ੍ਹਾਂ ਕੋਲੋਂ ਲੁੱਟੀ ਗਈ ਨਕਦੀ ਵੀ ਬਰਾਮਦ ਕੀਤੀ ਹੈ, ਜਦਕਿ ਗਿਰੋਹ ਦਾ ਇਕ ਮੈਂਬਰ ਭੱਜਣ ਵਿਚ ਸਫਲ ਹੋ ਗਿਆ। ਪੁਲਸ ਨੇ 6 ਜਣਿਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਕਿਵੇਂ ਆਏ ਕਾਬੂ

ਇੰਸਪੈਕਟਰ ਤ੍ਰਿਲੋਚਨ ਸਿੰਘ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਗੁਰਬਖ਼ਸ਼ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ 'ਚ ਗਸ਼ਤ ਕਰਦੇ ਹੋਏ ਪਿੰਡ ਡਾਲਾ ਕੋਲ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਜਾਣਕਾਰੀ ਮਿਲੀ ਕਿ ਕੁੱਝ ਹਥਿਆਰਬੰਦ ਵਿਅਕਤੀ ਪਿੰਡ ਡਾਲਾ ਦੇ ਬੇਆਬਾਦ ਪਏ ਨਹਿਰੀ ਵਿਭਾਗ ਦੇ ਰੈਸਟ ਹਾਊਸ ਅੰਦਰ ਬੈਠ ਕੇ ਲੁੱਟਾਂ-ਖੋਹਾਂ ਦੀ ਯੋਜਨਾ ਬਣਾ ਰਹੇ ਹਨ, ਜਿਸ 'ਤੇ ਉਨ੍ਹਾਂ ਤੁਰੰਤ ਪੁਲਸ ਪਾਰਟੀ ਸਮੇਤ ਇਲਾਕੇ ਨੂੰ ਜਾ ਘੇਰਿਆ ਅਤੇ ਗਿਰੋਹ ਦੇ ਮੈਂਬਰਾਂ ਜਗਪ੍ਰੀਤ ਸਿੰਘ, ਜੋਬਨਪ੍ਰੀਤ ਸਿੰਘ, ਬਲਤੇਜ ਸਿੰਘ ਸਾਰੇ ਨਿਵਾਸੀ ਪਿੰਡ ਹਰੀਕੇ (ਸ੍ਰੀ ਅੰਮ੍ਰਿਤਸਰ ਸਾਹਿਬ), ਗੁਰਪ੍ਰੀਤ ਸਿੰਘ ਪਿੰਡ ਦਾਨੇਵਾਲ, ਰਜਿੰਦਰ ਕੁਮਾਰ ਉਰਫ ਸੋਨੂੰ ਦੇਵ ਨਿਵਾਸੀ ਪਿੰਡ ਤੱਲਣ ਨੂੰ ਕਾਬੂ ਕਰ ਲਿਆ, ਜਦਕਿ ਇਕ ਸਾਥੀ ਗੱਬਰ ਸਿੰਘ ਨਿਵਾਸੀ ਪਿੰਡ ਜੋਗੇਵਾਲਾ ਭੱਜਣ ਵਿਚ ਸਫਲ ਹੋ ਗਿਆ।...

ਫੋਟੋ - http://v.duta.us/p-YYGQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/NbQRCwAA

📲 Get Moga News on Whatsapp 💬