'550 ਸਾਲਾ ਪ੍ਰਕਾਸ਼ ਪੁਰਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਲੋਂ ਇਕੱਠਿਆਂ ਮਨਾਉਣਾ ਸ਼ਲਾਘਾਯੋਗ'

  |   Punjabnews

ਅੰਮ੍ਰਿਤਸਰ (ਜ.ਬ) : ਸ੍ਰੀ ਗੁਰੂ ਨਾਨਕ ਦੇਵ ਜੀ ਨੇ ਏਕਤਾ ਦਾ ਉਪਦੇਸ਼ ਦਿੱਤਾ ਸੀ। ਇਸ ਲਈ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਇਹ ਯਤਨ ਕੀਤੇ ਜਾ ਰਹੇ ਸਨ ਕਿ ਪੰਜਾਬ ਸਰਕਾਰ, ਸ਼੍ਰੋਮਣੀ ਕਮੇਟੀ ਅਤੇ ਸਮੁੱਚੀਆਂ ਸਿੱਖ ਜਥੇਬੰਦੀਆਂ ਗੁਰੂ ਨਾਨਕ ਸਾਹਿਬ ਦਾ 550 ਸਾਲਾ ਪ੍ਰਕਾਸ਼ ਪੁਰਬ ਬਿਨਾਂ ਕਿਸੇ ਭੇਦਭਾਵ ਦੇ ਇਕੱਠਿਆਂ ਮਨਾਉਣ। ਇਸ ਪ੍ਰਤੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਂ ਪੱਖੀ ਹੁੰਗਾਰਾ ਦਿੱਤਾ ਹੈ, ਜੋ ਸ਼ਲਾਘਾਯੋਗ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਕੱਤਰੇਤ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਕੁਝ ਸਵਾਲਾਂ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਕੁਝ ਅਖਬਾਰਾਂ ਵਿਚ ਸਿੱਖ ਰੈਫਰੈਂਸ ਲਾਇਬ੍ਰੇਰੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਵੇਚੇ ਜਾਣ ਬਾਰੇ ਜੋ ਲਿਖਿਆ ਗਿਆ ਹੈ ਉਸ ਬਾਰੇ ਸ਼੍ਰੋਮਣੀ ਕਮੇਟੀ ਵਲੋਂ ਜਾਂਚ ਕਮੇਟੀ ਬਣਾ ਕੇ ਪੜਤਾਲ ਕੀਤੀ ਜਾ ਰਹੀ ਹੈ, ਇਸ ਉਪਰੰਤ ਹੀ ਕੋਈ ਫੈਸਲਾ ਲਿਆ ਜਾ ਸਕਦਾ ਹੈ।...

ਫੋਟੋ - http://v.duta.us/XyUCXwAA

ਇਥੇ ਪਡ੍ਹੋ ਪੁਰੀ ਖਬਰ — - http://v.duta.us/CEwKbAAA

📲 Get Punjab News on Whatsapp 💬