ਨਸ਼ੇ ਨੇ ਲਈ ਮਾਪਿਆਂ ਦੇ ਇਕਲੌਤੇ ਪੁੱਤ ਦੀ ਜਾਨ

  |   Sangrur-Barnalanews

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)— ਨੇੜਲੇ ਪਿੰਡ ਮਾਂਗੇਵਾਲ ਦੇ ਵਸਨੀਕ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਹਰਜੋਤ ਸਿੰਘ (22) ਮਾਪਿਆਂ ਦਾ ਇਕਲੌਤਾ ਪੁੱਤਰ ਸੀ ਜੋ ਆਪਣੇ ਸਾਥੀਆਂ ਨਾਲ ਸੰਦੌੜ ਵਿਖੇ ਖੇਤਾਂ 'ਚ ਟੀਕੇ ਲਾ ਰਿਹਾ ਸੀ ਤਾਂ ਵੱਧ ਡੋਜ਼ ਲੈਣ ਕਾਰਨ ਉਹ ਬੇਹੋਸ਼ ਹੋ ਕੇ ਡਿੱਗ ਪਿਆ। ਉਕਤ ਘਟਨਾ ਦਾ ਉਦੋਂ ਪਤਾ ਲੱਗਾ ਜਦੋਂ ਇਕ ਕਿਸਾਨ ਆਪਣੇ ਖੇਤ ਗੇੜਾ ਮਾਰਨ ਗਿਆ। ਘਟਨਾ ਸਥਾਨ ਤੋਂ ਮ੍ਰਿਤਕ ਦਾ ਸਾਥੀ ਫਰਾਰ ਹੋ ਗਿਆ ਅਤੇ ਇਕ ਨੌਜਵਾਨ ਨੂੰ ਉਥੇ ਹੀ ਮੌਜੂਦ ਲੋਕਾਂ ਨੇ ਫੜ ਲਿਆ ਅਤੇ ਬਾਅਦ ਵਿਚ ਹਰਜੋਤ ਸਿੰਘ ਨੂੰ ਪਿੰਡ ਮਾਂਗੇਵਾਲ ਲਿਆਂਦਾ ਗਿਆ। ਉਸ ਨੂੰ ਬਰਨਾਲੇ ਦੇ ਇਕ ਪ੍ਰਾਈਵੇਟ ਹਸਪਤਾਲ ਲਿਆਂਦਾ ਤਾਂ ਡਾਕਟਰਾਂ ਨੇ ਉਸ ਨੂੰ ਲੁਧਿਆਣਾ ਹਸਪਤਾਲ ਲਈ ਰੈਫਰ ਕਰ ਦਿੱਤਾ। ਹਸਪਤਾਲ ਜਾਂਦੇ ਸਮੇਂ ਰਸਤੇ 'ਚ ਉਸ ਨੇ ਦਮ ਤੋੜ ਦਿੱਤਾ। ਜ਼ਿਕਰਯੋਗ ਹੈ ਕਿ ਉਕਤ ਨੌਜਵਾਨ ਨੇ ਆਈਲੈਟਸ ਕੀਤੀ ਹੋਈ ਸੀ, ਜਿਸ ਦਾ ਕੁਝ ਸਮੇਂ ਬਾਅਦ ਕੈਨੇਡਾ ਤੋਂ ਵੀਜ਼ਾ ਆਉਣਾ ਸੀ ਪਰ ਪ੍ਰਮਾਤਮਾ ਨੂੰ ਤਾਂ ਕੁਝ ਹੋਰ ਹੀ ਮਨਜ਼ੂਰ ਸੀ। ਪਤਾ ਲੱਗਾ ਹੈ ਕਿ ਉਕਤ ਨੌਜਵਾਨ ਆਪਣੀ ਭੂਆ ਕੋਲ ਰਹਿੰਦਾ ਸੀ । ਉਕਤ ਨੌਜਵਾਨ ਦੀ ਮੌਤ ਨਾਲ ਪਿੰਡ ਮਾਂਗੇਵਾਲ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਫੋਟੋ - http://v.duta.us/4vii1wAA

ਇਥੇ ਪਡ੍ਹੋ ਪੁਰੀ ਖਬਰ — - http://v.duta.us/WyFNFAEA

📲 Get Sangrur-barnala News on Whatsapp 💬