ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ 'ਚੋਂ ਕੱਢਣ ਲਈ ਮਿਲ ਕੇ ਹੰਭਲਾ ਮਾਰਨਾ ਚਾਹੀਦੈ : ਥਾਣਾ ਮੁਖੀ

  |   Sangrur-Barnalanews

ਤਪਾ ਮੰਡੀ (ਮਾਰਕੰਡਾ) : ਨਸ਼ਿਆਂ ਖਿਲਾਫ ਛੇੜੀ ਮੁਹਿੰਮ ਤਹਿਤ ਥਾਣਾ ਰੂੜੇਕੇ ਕਲਾਂ ਦੇ ਥਾਣਾ ਮੁਖੀ ਜਗਵੀਰ ਸਿੰਘ ਨੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨਾਲ ਮੀਟਿੰਗਾਂ ਕਰ ਕੇ ਪੁਲਸ ਵੱਲੋਂ ਨਸ਼ਿਆਂ ਖਿਲਾਫ ਛੇੜੀ ਮੁਹਿੰਮ ਵਿਚ ਸਾਥ ਦੇਣ ਲਈ ਪ੍ਰੇਰਿਤ ਕੀਤਾ। ਐਸੋਸੀਏਸ਼ਨ ਵਲੋਂ ਡਾ. ਰਣਜੀਤ ਸਿੰਘ ਕਾਹਨੇਕੇ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਐਸੋਸੀਏਸ਼ਨ ਦੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਥਾਣਾ ਮੁਖੀ ਨੇ ਕਿਹਾ ਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ 'ਚੋਂ ਕੱਢਣ ਲਈ ਸਾਨੂੰ ਸਭ ਨੂੰ ਮਿਲ ਕੇ ਹੰਭਲਾ ਮਾਰਨਾ ਚਾਹੀਦਾ ਹੈ ਕਿਉਂਕਿ ਨਰੋਏ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਨੂੰ ਸਭ ਨੂੰ ਵੱਡਾ ਯੋਗਦਾਨ ਪਾਉਣਾ ਚਾਹੀਦਾ ਹੈ ਜਦਕਿ ਮੈਡੀਕਲ ਲਾਈਨ ਨਾਲ ਜੁੜੇ ਲੋਕ ਇਸ ਵਿਚ ਸਭ ਤੋਂ ਵੱਖਰਾ ਅਤੇ ਵਧੀਆ ਰੋਲ ਅਦਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਆਪਣੇ ਪੱਧਰ 'ਤੇ ਸਮੁੱਚੇ ਮੈਂਬਰਾਂ ਨੂੰ ਕਿਸੇ ਵੀ ਪ੍ਰਕਾਰ ਦਾ ਨਸ਼ਾ ਨਾ ਵੇਚਣ ਨੂੰ ਯਕੀਨੀ ਬਣਾਵੇ।...

ਫੋਟੋ - http://v.duta.us/5AApoQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/hnffJAAA

📲 Get Sangrur-barnala News on Whatsapp 💬