ਨਸ਼ੀਲੀਆਂ ਗੋਲੀਆਂ ਸਣੇ ਇਕ ਵਿਅਕਤੀ ਪੁਲਸ ਅੜਿੱਕੇ

  |   Firozepur-Fazilkanews

ਜਲਾਲਾਬਾਦ (ਜਤਿੰਦਰ, ਨਿਖੰਜ) - ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਏ.ਐੱਸ.ਆਈ ਰਮਨਦੀਪ ਸੰਧੂ ਪੁਲਸ ਪਾਰਟੀ ਸਮੇਤ ਗਸ਼ਤ ਕਰਦੀ ਹੋਈ ਟਿਵਾਣਾ ਕਲਾਂ ਮੋੜ 'ਤੇ ਮੌਜੂਦ ਸੀ। ਇਸ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਰਾਜਨ ਸਿੰਘ ਊਰਫ ਰਾਜੂ ਪੁੱਤਰ ਜੋਗਿੰਦਰ ਸਿੰਘ ਨਸ਼ੀਲੀਆਂ ਗੋਲੀਆਂ ਵੇਚਣ ਲਈ ਸ਼ਹਿਰ ਆ ਰਿਹਾ ਹੈ। ਪੁਲਸ ਨੇ ਇਸ ਸੂਚਨਾ ਦੇ ਆਧਾਰ 'ਤੇ ਪਿੰਡ ਟਿਵਾਨਾਂ ਕਲਾਂ ਰੋਡ 'ਤੇ ਉਪਰੋਕਤ ਵਿਅਕਤੀ ਦੀ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਸ ਕੋਲੋ 500 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਾਡੋਲ ਬਰਾਮਦ ਹੋਈਆਂ, ਜਿਸ ਦੇ ਆਧਾਰ 'ਤੇ ਉਸ ਨੂੰ ਕਾਬੂ ਕਰ ਲਿਆ। ਥਾਣਾ ਸਿਟੀ ਜਲਾਲਾਬਾਦ ਵਿਖੇ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਮਾਨਯੋਗ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।

ਫੋਟੋ - http://v.duta.us/7xlbEgAA

ਇਥੇ ਪਡ੍ਹੋ ਪੁਰੀ ਖਬਰ — - http://v.duta.us/A4uT9QAA

📲 Get Firozepur-Fazilka News on Whatsapp 💬