ਪੰਜਾਬ ਦੇ ਨੌਜਵਾਨਾਂ ਲਈ ਚੰਗੀ ਖਬਰ, ਕੈਪਟਨ ਵਲੋਂ 29 ਹਜ਼ਾਰ ਅਸਾਮੀਆਂ ਭਰਨ ਦੇ ਹੁਕਮ

  |   Punjabnews

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੌਰੀ ਆਧਾਰ 'ਤੇ ਖਾਲੀ ਪਈਆਂ ਅਤਿ ਲੋੜੀਂਦੀਆਂ ਅਸਾਮੀਆਂ ਦੀ ਸ਼ਨਾਖਤ ਕਰਨ ਦੇ ਹੁਕਮ ਵੱਖ-ਵੱਖ ਵਿਭਾਗਾਂ ਨੂੰ ਦਿੱਤੇ ਹਨ। ਮੁੱਖ ਮੰਤਰੀ ਨੇ ਇਨ੍ਹਾਂ ਦੀ ਸੂਚੀ ਤਿਆਰ ਕਰਨ ਲਈ 10 ਦਿਨਾਂ ਦੀ ਸਮਾਂ ਹੱਦ ਵੀ ਨਿਰਧਾਰਤ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿੱਖਿਆ ਵਿਭਾਗ ਦੀ ਤਰਜ਼ 'ਤੇ ਸਾਰੇ ਵਿਭਾਗਾਂ ਵਿਚ ਆਨਲਾਈਨ ਤਬਾਦਲਾ ਨੀਤੀ ਲਾਗੂ ਕਰਨ ਦੇ ਵੀ ਹੁਕਮ ਦਿੱਤੇ ਹਨ। ਇਕ ਹੋਰ ਮਹੱਤਵਪੂਰਨ ਫੈਸਲਾ ਲੈਂਦੇ ਹੋਏ ਮੁੱਖ ਮੰਤਰੀ ਨੇ ਗੁਰਦਾਸਪੁਰ, ਤਰਨਤਾਰਨ ਅਤੇ ਅੰਮ੍ਰਿਤਸਰ ਦੇ ਸਰਹੱਦੀ ਜ਼ਿਲਿਆਂ ਦੇ ਸਾਰੇ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿਚ 9ਵੀਂ, 11ਵੀਂ ਅਤੇ ਕਾਲਜ ਦੇ ਪਹਿਲੇ ਤੇ ਦੂਜੇ ਸਾਲ ਦੇ ਵਿਦਿਆਰਥੀਆਂ ਲਈ ਐੱਨ. ਸੀ. ਸੀ. ਦੀ ਲਾਜ਼ਮੀ ਸਿਖਲਾਈ ਮੁਹੱਈਆ ਕਰਵਾਉਣ ਦਾ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ। ਇਨ੍ਹਾਂ ਜ਼ਿਲਿਆਂ ਵਿਚ 365 ਹਾਈ ਸਕੂਲ ਅਤੇ 365 ਸੀਨੀਅਰ ਸੈਕੰਡਰੀ ਸਕੂਲ ਹਨ। ਇਹ ਫੈਸਲਾ ਡੀ. ਈ. ਓਜ਼. ਵੱਲੋਂ ਵਿੱਤ ਵਿਭਾਗ ਨੂੰ ਪੇਸ਼ ਕੀਤੇ ਰਸਮੀ ਪ੍ਰਸਤਾਵ ਦੇ ਆਧਾਰ 'ਤੇ ਲਿਆ ਗਿਆ ਹੈ, ਜਿਸ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਤੁਰੰਤ ਪ੍ਰਵਾਨ ਕਰਦੇ ਹੋਏ ਕਿਹਾ ਹੈ ਕਿ ਇਸ ਨਾਲ ਨੌਜਵਾਨਾਂ ਨੂੰ ਹਥਿਆਰਬੰਦ ਅਤੇ ਨੀਮ ਫੌਜੀ ਬਲਾਂ ਵਿਚ ਰੋਜ਼ਗਾਰ ਪ੍ਰਾਪਤ ਕਰਨ ਵਿਚ ਮਦਦ ਮਿਲੇਗੀ। ਇਸ ਦੇ ਨਾਲ ਹੀ ਉਨ੍ਹਾਂ ਵਿਚ ਅਨੁਸ਼ਾਸਨ ਦੀ ਸਖਤ ਭਾਵਨਾ ਵੀ ਪੈਦਾ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਬਾਅਦ ਇਹ ਸਿਖਲਾਈ ਸੂਬੇ ਦੇ ਸਾਰੇ ਸਕੂਲਾਂ ਵਿਚ ਲਾਜ਼ਮੀ ਬਣਾਈ ਜਾਵੇਗੀ। ਇਸ ਸਬੰਧ ਵਿਚ ਜ਼ਰੂਰੀ ਵਿਧੀ-ਵਿਧਾਨ ਤਿਆਰ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ।...

ਫੋਟੋ - http://v.duta.us/gaXDowAA

ਇਥੇ ਪਡ੍ਹੋ ਪੁਰੀ ਖਬਰ — - http://v.duta.us/h1InOgEA

📲 Get Punjab News on Whatsapp 💬