ਪਟਿਆਲਾ: ਕੱਪੜਿਆਂ ਦੀ ਦੁਕਾਨ 'ਚ ਲੱਗੀ ਅੱਗ, ਲੱਖਾਂ ਦਾ ਨੁਕਸਾਨ

  |   Patialanews

ਪਟਿਆਲਾ (ਬਖਸ਼ੀ)— ਪਟਿਆਲਾ ਦੇ ਗਊਸ਼ਾਲਾ ਰੋਡ 'ਤੇ ਸਥਿਤ ਕੱਪੜਿਆਂ ਦੀ ਇਕ ਦੁਕਾਨ 'ਚ ਅੱਜ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਲੱਖਾਂ ਦਾ ਨੁਕਸਾਨ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਦੇ ਮਾਲਕ ਨੇ ਦੱਸਿਆ ਕਿ ਬੀਤੀ ਰਾਤ ਉਹ ਦੁਕਾਨ ਬੰਦ ਕਰਕੇ ਘਰ ਚਲਾ ਗਿਆ ਸੀ। ਅੱਜ ਸਵੇਰੇ 11 ਵਜੇ ਜਦੋਂ ਉਹ ਦੁਕਾਨ 'ਤੇ ਆਇਆ ਤਾਂ ਉਸ ਨੇ ਅੰਦਰ ਅੱਗ ਲੱਗੀ ਹੋਈ ਦੇਖੀ। ਇਸ ਤੋਂ ਬਾਅਦ ਮੌਕੇ ਮੌਜੂਦ ਦੁਕਾਨਦਾਰਾਂ ਵਲੋਂ ਅੱਗ 'ਤੇ ਕਾਬੂ ਪਾਉਣ ਦੀ ਬਹੁਤ ਕੋਸ਼ਿਸ਼ ਕੀਤੀ ਗਈ ਪਰ ਅੱਗ ਭਿਆਨਕ ਹੋਣ ਕਾਰਨ ਉਨ੍ਹਾਂ ਨੇ ਅੱਗ ਬੁਝਾਊ ਦਸਤੇ ਨੂੰ ਇਸ ਬਾਰੇ ਸੂਚਿਤ ਕੀਤਾ। ਉਸ ਨੇ ਦੱਸਿਆ ਕਿ ਅੱਗ ਬੁਝਾਊ ਦਸਤੇ ਨੇ ਮੌਕੇ 'ਤੇ ਪਹੁੰਚ ਕੇ ਕਾਫ਼ੀ ਮਸ਼ੱਕਤ ਨਾਲ ਅੱਗ ਨੂੰ ਕਾਬੂ ਹੇਠ ਕੀਤਾ ਪਰ ਇਸ ਸਮੇਂ ਤੱਕ ਦੁਕਾਨ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ, ਜਿਸ ਕਾਰਨ ਉਸ ਦਾ ਲੱਖਾਂ ਦਾ ਨੁਕਸਾਨ ਹੋ ਗਿਆ।

ਫੋਟੋ - http://v.duta.us/j5xbWwAA

ਇਥੇ ਪਡ੍ਹੋ ਪੁਰੀ ਖਬਰ — - http://v.duta.us/xodZyAAA

📲 Get Patiala News on Whatsapp 💬