ਪੁੱਤ ਦੀ ਮੌਤ ਦਾ ਸਦਮਾ ਨਾ ਸਹਾਰ ਸਕੀ, ਮਾਂ ਵਲੋਂ ਖੁਦਕੁਸ਼ੀ

  |   Moganews

ਮੋਗਾ (ਆਜ਼ਾਦ)— ਮੋਗਾ ਜ਼ਿਲੇ ਦੇ ਪਿੰਡ ਚੁੱਘਾ ਕਲਾਂ ਨਿਵਾਸੀ ਬਲਵਿੰਦਰ ਕੌਰ (49) ਜੋ ਇਕ ਬੱਚੇ ਦੀ ਮਾਂ ਸੀ, ਨੇ ਆਪਣੇ ਘਰ 'ਚ ਹੀ ਫਾਹਾ ਲਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ 'ਚ ਥਾਣਾ ਧਰਮਕੋਟ ਦੇ ਸਹਾਇਕ ਥਾਣੇਦਾਰ ਜੈ ਪਾਲ ਸਿੰਘ ਵਲੋਂ ਮ੍ਰਿਤਕਾ ਦੇ ਭਰਾ ਜਸਮੇਲ ਸਿੰਘ ਪੁੱਤਰ ਹਰਬੰਸ ਸਿੰਘ ਨਿਵਾਸੀ ਪਿੰਡ ਧੂੜਕੋਟ ਰਣਸੀਂਹ ਦੇ ਬਿਆਨਾਂ 'ਤੇ ਕਾਰਵਾਈ ਕੀਤੀ ਗਈ ਹੈ। ਬਲਵਿੰਦਰ ਕੌਰ ਦਾ ਪਤੀ ਕਸ਼ਮੀਰ ਭਾਰਤੀ ਕਰਿਆਨਾ ਦੀ ਦੁਕਾਨ ਕਰਦਾ ਸੀ। ਉਸਦੇ ਇਕ 16 ਸਾਲ ਦੇ ਬੇਟੇ ਦੀ ਕਰੀਬ ਢਾਈ ਮਹੀਨੇ ਪਹਿਲਾਂ ਹਾਰਟ ਅਟੈਕ ਨਾਲ ਮੌਤ ਹੋ ਗਈ ਸੀ, ਜਿਸ ਦੇ ਬਾਅਦ ਉਹ ਸਦਮੇ 'ਚ ਰਹਿਣ ਲੱਗੀ ਅਤੇ ਮਾਨਸਿਕ ਤੌਰ 'ਤੇ ਵੀ ਪ੍ਰੇਸ਼ਾਨ ਸੀ। ਜਦ ਉਸਦਾ 14 ਸਾਲਾ ਬੇਟਾ ਹਰਮਨ ਭਾਰਤੀ ਟਿਊਸ਼ਨ ਪੜ੍ਹਣ ਲਈ ਗਿਆ ਉਹ ਘਰ 'ਚ ਇਕੱਲੀ ਸੀ। ਉਸ ਨੇ ਆਪਣੇ ਮਕਾਨ ਦੇ ਪਿੱਛੇ ਜਾ ਕੇ ਗਲੇ 'ਚ ਫਾਹਾ ਪਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਜੈਪਾਲ ਸਿੰਘ ਨੇ ਦੱਸਿਆ ਕਿ ਲਾਸ਼ ਦਾ ਅੱਜ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾਉਣ ਦੇ ਬਾਅਦ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਗਈ।

ਫੋਟੋ - http://v.duta.us/jehZKgAA

ਇਥੇ ਪਡ੍ਹੋ ਪੁਰੀ ਖਬਰ — - http://v.duta.us/mAGN4wAA

📲 Get Moga News on Whatsapp 💬