ਸੋਨੀ ਵੱਲੋਂ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਦੀ ਹਦਾਇਤ

  |   Punjabnews

ਕਪੂਰਥਲਾ (ਮਹਾਜਨ)— ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ, ਸੁਤੰਤਰਤਾ ਸੰਗਰਾਮੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇਥੇ ਕਿਹਾ ਕਿ ਸ਼ਿਕਾਇਤ ਨਿਵਾਰਣ ਕਮੇਟੀ ਦੇ ਮੈਂਬਰ ਆਪਣੇ ਇਲਾਕਿਆਂ ਨਾਲ ਸਬੰਧਤ ਸ਼ਿਕਾਇਤਾਂ ਲਿਖਤੀ ਤੌਰ 'ਤੇ ਜ਼ਿਲਾ ਅਧਿਕਾਰੀਆਂ ਦੇ ਧਿਆਨ 'ਚ ਲਿਆਉਣ ਤਾਂ ਜੋ ਇਨਾਂ ਦਾ ਸਥਾਈ ਤੌਰ 'ਤੇ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ। ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐੱਸ ਖਰਬੰਦਾ, ਐਸ. ਐਸ. ਪੀ ਸਤਿੰਦਰ ਸਿੰਘ ਅਤੇ ਸਾਬਕਾ ਕੈਬਨਿਟ ਮੰਤਰੀ ਸ. ਜੋਗਿੰਦਰ ਸਿੰਘ ਮਾਨ ਦੀ ਮੌਜੂਦਗੀ 'ਚ ਜ਼ਿਲਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੇਅਰਮੈਨ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਜ਼ਿਲੇ ਦੇ ਸਮੂਹ ਵਿਭਾਗੀ ਮੁਖੀ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਜਿੱਥੋਂ ਤੱਕ ਸੰਭਵ ਹੋਵੇ, ਉਨ੍ਹਾਂ ਦੇ ਵਿਭਾਗ ਨਾਲ ਸਬੰਧਤ ਸ਼ਿਕਾਇਤ ਦਾ ਨਿਪਟਾਰਾ ਵਿਭਾਗੀ ਪੱਧਰ 'ਤੇ ਹੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਨੂੰ ਜ਼ਿਲਾ ਸ਼ਿਕਾਇਤ ਨਿਵਾਰਣ ਕਮੇਟੀ ਦੇ ਚੇਅਰਮੈਨ ਦੀ ਸੌਂਪੀ ਗਈ ਜਿੰਮੇਵਾਰੀ ਨੂੰ ਉਹ ਤਨਦੇਹੀ ਅਤੇ ਮਿਹਨਤ ਨਾਲ ਨਿਭਾਉਣਗੇ ਅਤੇ ਜ਼ਿਲੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਹਮੇਸ਼ਾ ਤੱਤਪਰ ਰਹਿਣਗੇ। ਉਨ੍ਹਾਂ ਕਿਹਾ ਕਿ ਕੋਈ ਵੀ ਸ਼ਿਕਾਇਤ ਡਿਪਟੀ ਕਮਿਸ਼ਨਰ ਦਫਤਰ ਵਿਖੇ ਸਥਿਤ ਸ਼ਿਕਾਇਤ ਬ੍ਰਾਂਚ 'ਚ ਲਿਖਿਤ ਰੂਪ 'ਚ ਦਿੱਤੀ ਜਾਵੇ ਅਤੇ ਵਿਭਾਗੀ ਮੁਖੀ ਉਸ 'ਤੇ ਕੀਤੀ ਕਾਰਵਾਈ ਦੀ ਰਿਪੋਰਟ ਮੀਟਿੰਗ 'ਚ ਲੈ ਕੇ ਆਉਣ।...

ਫੋਟੋ - http://v.duta.us/8QiArwAA

ਇਥੇ ਪਡ੍ਹੋ ਪੁਰੀ ਖਬਰ — - http://v.duta.us/3vVDxgAA

📲 Get Punjab News on Whatsapp 💬