ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ 'ਚ ਹਰ ਘਰ 'ਚ ਲਾਓ ਪੌਦੇ : ਕੈਪਟਨ

  |   Punjabnews

ਜਲੰਧਰ,(ਧਵਨ)—ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਧਿਆਨ 'ਚ ਰੱਖਦੇ ਹੋਏ ਪੰਜਾਬ ਦੇ ਹਰੇਕ ਨਾਗਰਿਕ ਨੂੰ ਸੱਦਾ ਦਿੱਤਾ ਹੈ ਕਿ ਉਹ ਆਪਣੇ-ਆਪਣੇ ਘਰਾਂ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਇਕ-ਇਕ ਪੌਦਾ ਲਾ ਕੇ ਸੂਬੇ ਦੇ ਵਾਤਾਵਰਣ ਨੂੰ ਸੁਧਾਰਨ 'ਚ ਆਪਣਾ ਯੋਗਦਾਨ ਪਾਉਣ। ਮੁੱਖ ਮੰਤਰੀ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਦੇਖਦੇ ਹੋਏ ਵਿਆਪਕ ਤੌਰ 'ਤੇ ਤਿਆਰੀਆਂ ਕਰਨ 'ਚ ਲੱਗੀ ਹੋਈ ਹੈ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਸਾਰੇ ਮਹੱਤਵਪੂਰਨ ਸ਼ਹਿਰਾਂ ਤੇ ਕਸਬਿਆਂ 'ਚ ਵਿਕਾਸ ਕੰਮ ਸ਼ੁਰੂ ਕਰਵਾ ਦਿੱਤੇ ਗਏ ਹਨ। ਸਰਕਾਰ ਨੇ ਹਰ ਪਿੰਡ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ 'ਚ 550-550 ਪੌਦੇ ਲਾਉਣ ਦੇ ਨਿਰਦੇਸ਼ ਸਾਰੀਆਂ ਪੰਚਾਇਤਾਂ ਨੂੰ ਦਿੱਤੇ ਹਨ, ਜਿਸ 'ਤੇ ਤੇਜ਼ੀ ਨਾਲ ਅਮਲ ਕੀਤਾ ਜਾ ਰਿਹਾ ਹੈ।...

ਫੋਟੋ - http://v.duta.us/gGy86gAA

ਇਥੇ ਪਡ੍ਹੋ ਪੁਰੀ ਖਬਰ — - http://v.duta.us/PLMRcAAA

📲 Get Punjab News on Whatsapp 💬