ਜ਼ਿਲਾ ਪੁਲਸ ਦੀ ਨਸ਼ਿਆਂ ਖਿਲਾਫ ਮੁਹਿੰਮ, 6 ਮਹੀਨੇ 'ਚ ਕਾਬੂ ਕੀਤੇ 230 ਦੋਸ਼ੀ

  |   Punjabnews

ਸ੍ਰੀ ਮੁਕਤਸਰ ਸਾਹਿਬ,(ਪਵਨ ਤਨੇਜਾ, ਖੁਰਾਣਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਆਰੰਭ ਕੀਤੀ ਮੁਹਿੰਮ ਤਹਿਤ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵਲੋਂ ਚਾਲੂ ਸਾਲ ਦੀ ਪਹਿਲੀ ਛਿਮਾਹੀ ਦੌਰਾਨ ਨਸ਼ਿਆਂ ਦੀ ਤਸਕਰੀ ਦੇ 230 ਦੋਸ਼ੀਆਂ ਨੂੰ ਕਾਬੂ ਕਰਕੇ ਕੁੱਲ 161 ਮਾਮਲੇ ਦਰਜ ਕੀਤੇ ਗਏ ਹਨ। ਇਹ ਜਾਣਕਾਰੀ ਜ਼ਿਲੇ ਦੇ ਐਸ. ਐਸ. ਪੀ. ਮਨਜੀਤ ਸਿੰਘ ਢੇਸੀ ਨੇ ਦਿੱਤੀ ਹੈ। ਜ਼ਿਲਾ ਪੁਲਸ ਮੁਖੀ ਨੇ ਦੱਸਿਆ ਕਿ ਪੁਲਿਸ ਵਲੋਂ ਨਸ਼ਿਆਂ ਖਿਲਾਫ ਪੂਰੀ ਚੌਕਸੀ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲੇ 'ਚ 1 ਜਨਵਰੀ ਤੋਂ 7 ਜੁਲਾਈ 2019 ਤੱਕ 33.945 ਕਿਲੋ ਅਫੀਮ, 281.800 ਕਿਲੋ ਪੋਸਤ, 74785 ਨਸ਼ੀਲੀਆਂ ਗੋਲੀਆਂ ਤੇ ਕੈਪਸੂਲ, 1.082 ਕਿਲੋ ਹੈਰੋਇਨ, 81 ਸ਼ੀਸੀਆਂ ਅਤੇ 230 ਕਿਲੋ ਪੋਸਤ ਦੇ ਪੌਦੇ ਬਰਾਮਦ ਕੀਤੇ ਹਨ। ਜ਼ਿਲਾ ਪੁਲਿਸ ਵਲੋਂ ਇਸ ਸਮੇਂ ਦੌਰਾਨ 25,16,340 ਰੁਪਏ ਦੀ ਡਰੱਗ ਮਨੀ ਵੀ ਦੋਸ਼ੀਆਂ ਤੋਂ ਬਰਾਮਦ ਕੀਤੀ ਗਈ ਹੈ।...

ਫੋਟੋ - http://v.duta.us/kKf48AAA

ਇਥੇ ਪਡ੍ਹੋ ਪੁਰੀ ਖਬਰ — - http://v.duta.us/gdrSRgAA

📲 Get Punjab News on Whatsapp 💬