550 ਸਾਲਾਂ ਪ੍ਰਕਾਸ਼ ਪੁਰਬ ਨੂੰ ਲੈ ਨਹੀਂ ਬਣ ਸਕੀ ਕਮੇਟੀ

  |   Punjabnews

ਅੰਮ੍ਰਿਤਸਰ (ਸੁਮਿਤ ਖੰਨਾ) : ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾਂ ਪ੍ਰਕਾਸ਼ ਪੁਰਬ ਮਨਾਉਣ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਬਣਾਈ ਜਾਣ ਵਾਲੀ 5 ਮੈਂਬਰੀ ਕਮੇਟੀ ਅੱਜ ਵੀ ਨਹੀਂ ਬਣ ਸਕੀ। ਬੀਤੇ ਦਿਨੀਂ ਕਾਂਗਰਸ ਮੰਤਰੀ ਸੁਖਜਿੰਦਰ ਰੰਧਾਵਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖਿਆ ਸੀ ਜਿਸ 'ਚ ਉਨ੍ਹਾਂ ਐੱਸ.ਜੀ.ਪੀ.ਸੀ. ਪ੍ਰਧਾਨ ਦੀ ਕਾਰਜਗੁਜ਼ਾਰੀ 'ਤੇ ਸਵਾਲੀਆ ਨਿਸ਼ਾਨ ਖੜ੍ਹੇ ਕੀਤੇ ਸਨ। ਅੱਜ ਸੰਤ ਸਮਾਜ ਵਲੋਂ ਵੀ ਪ੍ਰਕਾਸ਼ ਪੁਰਬ ਨੂੰ ਇਕਜੁੱਟ ਹੋ ਕੇ ਮਨਾਉਣ ਦੀ ਮੰਗ ਕੀਤੀ ਗਈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 5 ਮੈਂਬਰੀ ਕਮੇਟੀ ਲਈ ਐੱਸ.ਜੀ.ਪੀ.ਸੀ. ਨੂੰ ਆਦੇਸ਼ ਦਿੱਤੇ ਗਏ ਨੇ ਤੇ ਜਲਦ ਹੀ ਕਮੇਟੀ ਬਣੇਗੀ। ਉਧਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਸੁਖਜਿੰਦਰ ਰੰਧਾਵਾ ਵਲੋਂ ਚਿੱਠੀ ਲਿਖੇ ਜਾਣ ਦੀ ਨਿੰਦਾ ਕੀਤੀ ਤੇ ਉਨ੍ਹਾਂ ਕਿਹਾ ਕਿ ਕਾਂਗਰਸ ਦੀ ਕਰਨੀ ਤੇ ਕਥਨੀ 'ਚ ਫਰਕ ਹੈ।...

ਇਥੇ ਪਡ੍ਹੋ ਪੁਰੀ ਖਬਰ — - http://v.duta.us/O9p9igAA

📲 Get Punjab News on Whatsapp 💬