ਦੁੱਧ ਦੀ ਫੇਅਰੀ ਚਲਾਉਣ ਵਾਲਾ ਢਾਈ ਕਰੋੜ ਦੀ ਹੈਰੋਇਨ ਸਮੇਤ ਗ੍ਰਿਫਤਾਰ

  |   Punjabnews

ਲੁਧਿਆਣਾ, (ਅਨਿਲ): ਸਪੈਸ਼ਲ ਟਾਸਕ ਫੋਰਸ ਦੀ ਪੁਲਸ ਟੀਮ ਨੇ ਨਸ਼ਾ ਸਮੱਗਲਰਾਂ ਦੇ ਖਿਲਾਫ ਚਲਾਈ ਮੁਹਿੰਮ ਦੇ ਤਹਿਤ ਇਕ ਨਸ਼ਾ ਸਮੱਗਲਰ ਨੂੰ ਢਾਈ ਕਰੋੜ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ, ਜਿਸ ਸਬੰਧੀ ਐੱਸ. ਟੀ. ਐੱਫ ਦੇ ਇੰਚਾਰਜ ਹਰਬੰਸ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪੁਲਸ ਨੂੰ ਮੁਖਬਰ ਖਾਸ ਨੇ ਸੂਚਨਾ ਦਿੱਤੀ ਕਿ ਇਕ ਨਸ਼ਾ ਸਮੱਗਲਰ ਅੰਮ੍ਰਿਤਸਰ ਤੋਂ ਹੈਰੋਇਨ ਦੀ ਖੇਪ ਲੈ ਕੇ ਤਾਜਪੁਰ ਰੋਡ 'ਤੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਸਨੈਚਿੰਗ ਕਰਨ ਤੇ ਰੋਕਿਆ ਤਾਂ ਤਲਾਸ਼ੀ ਦੌਰਾਨ ਉਸ ਪਾਸੋਂ 450 ਗ੍ਰਾਮ ਹੈਰੋਇਨ ਬਰਾਮਦ ਹੋਈ। ਦੋਸ਼ੀ ਸੁਨੀਲ ਕੁਮਾਰ ਸੁੰਦਰ ਵਾਸੀ ਵਿਸ਼ਵਕਰਮਾ ਨਗਰ ਤਾਜਪੁਰ ਰੋਡ ਲੁਧਿਆਣਾ ਖਿਲਾਫ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਦੋਸ਼ੀ 'ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਜੋ ਡੇਅਰੀ ਦੀ ਆੜ ਵਿਚ ਕਾਫੀ ਲੰਮੇ ਸਮੇਂ ਤੋਂ ਨਸ਼ਾ ਸਮੱਗਲਿੰਗ ਦਾ ਕਾਰੋਬਾਰ ਕਰ ਰਿਹਾ ਹੈ। ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ।

ਫੋਟੋ - http://v.duta.us/SVUugwAA

ਇਥੇ ਪਡ੍ਹੋ ਪੁਰੀ ਖਬਰ — - http://v.duta.us/xvyvdgAA

📲 Get Punjab News on Whatsapp 💬