ਹੁਣ ਨਵਾਂਸ਼ਹਿਰ ਦੇ ਡੀ. ਸੀ. ਵੱਲੋਂ 67 ਪਿੰਡਾਂ ਨੂੰ ਖਾਲੀ ਕਰਨ ਦੇ ਹੁਕਮ (ਤਸਵੀਰਾਂ)

  |   Ropar-Nawanshaharnews

ਨਵਾਂਸ਼ਹਿਰ (ਤ੍ਰਿਪਾਠੀ)— ਜਲੰਧਰ 'ਚ 85 ਅਤੇ ਨਵਾਂਸ਼ਹਿਰ 'ਚ 67 ਪਿੰਡਾਂ ਨੂੰ ਖਾਲੀ ਕਰਨ ਦੇ ਹੁਕਮਾਂ ਤੋਂ ਬਾਅਦ ਹੁਣ ਫਿਰੋਜ਼ਪੁਰ 'ਚ ਵੀ 17 ਪਿੰਡਾਂ ਨੂੰ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਦੇ ਨਾਲ ਹੀ ਪ੍ਰਸ਼ਾਸਨ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਮਿਲੀ ਜਾਣਕਾਰੀ ਮੁਤਾਬਕ ਦਰਿਆ ਸਤਲੁਜ 'ਚ ਪਾਣੀ ਦੇ ਵੱਧ ਰਹੇ ਪੱਧਰ ਦੇ ਮੱਦੇਨਜ਼ਰ ਐੱਸ. ਬੀ. ਐੱਸ. ਨਗਰ ਜ਼ਿਲੇ ਦੇ ਦਰਿਆ ਦੀ ਮਾਰ ਹੇਠ ਆਉਂਦੇ ਪਿੰਡਾਂ ਦੀ ਸੁਰੱਖਿਆ ਲਈ ਡਿਪਟੀ ਕਮਿਸ਼ਨਰ ਵੱਲੋਂ ਐੱਸ. ਡੀ. ਐੱਮ. ਨਵਾਂਸ਼ਹਿਰ ਅਤੇ ਐੱਸ. ਡੀ. ਐੱਮ. ਬਲਾਚੌਰ ਨੂੰ ਦਰਿਆ ਨੇੜਲੇ 67 ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਂਵਾਂ 'ਤੇ ਭੇਜਣ ਦੇ ਆਦੇਸ਼ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਖੁਦ ਐੱਸ. ਐੱਸ. ਪੀ. ਅਲਕਾ ਮੀਨਾ ਨੂੰ ਨਾਲ ਦਰਿਆ ਸਲਤੁਜ ਦੇ ਧੁੱਸੀ ਬੰਨ੍ਹ ਦਾ ਜਾਇਜ਼ਾ ਲੈਣ ਨਵਾਂਸ਼ਹਿਰ ਦੇ ਪਿੰਡ ਤਾਜੋਵਾਲ-ਮੰਢਾਲਾ ਅਤੇ ਬਲਾਚੌਰ ਦੇ ਪਿੰਡ ਬੇਲਾ-ਤਾਜੋਵਾਲ ਪੁੱਜੇ ਸਨ। ਇਸ ਮੌਕੇ ਉਨ੍ਹਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਲਈ ਲੋਕਾਂ ਦੀ ਸੁਰੱਖਿਆ ਸਭ ਤੋਂ ਉੱਪਰ ਹੈ। ਇਸੇ ਲਈ ਪਾਣੀ ਦੇ ਵਧ ਰਹੇ ਪੱਧਰ ਨੂੰ ਦੇਖਦਿਆਂ ਜਿੱਥੇ ਜਲੰਧਰ ਤੋਂ ਫੌਜ ਨੂੰ ਸੱਦ ਲਿਆ ਗਿਆ ਹੈ, ਉੱਥੇ ਜ਼ਿਲੇ ਦੇ ਸਿਵਲ, ਪੁਲਸ, ਮਾਲ, ਪੰਚਾਇਤ, ਡਰੇਨੇਜ, ਖੁਰਾਕ ਅਤੇ ਸਪਲਾਈ, ਪਸ਼ੂ ਪਾਲਣ, ਸਿਹਤ ਵਿਭਾਗ ਅਤੇ ਹੋਰਨਾਂ ਮਹਿਕਮਿਆਂ ਨੂੰ ਖਬਰਦਾਰ ਕਰਦਿਆਂ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਤਿਆਰ ਰਹਿਣ ਲਈ ਆਖ ਦਿੱਤਾ ਗਿਆ ਹੈ।...

ਫੋਟੋ - http://v.duta.us/7UaLcQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/ml8q2QAA

📲 Get Ropar-Nawanshahar News on Whatsapp 💬