ਪ੍ਰਕਾਸ਼ ਪੁਰਬ ਨੂੰ ਸਮਰਪਤ ਸ਼ਹਿਰ 'ਚ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ : ਬਾਜਵਾ

  |   Gurdaspurnews

ਬਟਾਲਾ (ਮਠਾਰੂ) : ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪਵਿੱਤਰ ਚਰਨਛੋਹ ਪ੍ਰਾਪਤ ਇਤਿਹਾਸਕ ਅਸਥਾਨਾਂ ਦੇ ਵਿਕਾਸ ਕਾਰਜਾਂ ਤਹਿਤ ਕੀਤੇ ਜਾ ਰਹੇ ਸੁੰਦਰੀਕਰਨ ਦੀ ਯੋਜਨਾ ਦੌਰਾਨ ਇਤਿਹਾਸਕ ਸ਼ਹਿਰ ਬਟਾਲਾ ਦੇ ਅੰਦਰ ਜਿੱਥੇ ਨਗਰ ਕੌਂਸਲ ਰਾਹੀਂ ਸ਼ਹਿਰ ਦੀਆਂ ਸੜਕਾਂ ਅਤੇ ਗਲੀਆਂ-ਨਾਲੀਆਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ, ਉਥੇ ਨਾਲ ਹੀ ਸੂਬੇ ਦੇ ਪੀ. ਡਬਲਯੂ. ਡੀ. ਵਿਭਾਗ ਵਲੋਂ ਸੜਕਾਂ ਦਾ ਜਾਲ ਵਿਛਾਉਂਦਿਆਂ ਨਵੀਆਂ ਸੜਕਾਂ ਵੀ ਬਣਾਈਆਂ ਜਾ ਰਹੀਆਂ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਸੂਬੇ ਦੇ ਸੀਨੀਅਰ ਕੈਬਨਿਟ ਮੰਤਰੀ ਅਤੇ 550 ਸਾਲਾ ਪ੍ਰਕਾਸ਼ ਪੁਰਬ ਦੇ ਵਿਕਾਸ ਕਾਰਜਾਂ ਦੇ ਇੰਚਾਰਜ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਬਟਾਲਾ ਸਹਿਰ ਅੰਦਰ ਪੈਂਦੇ ਹੰਸਲੀ ਨਾਲੇ ਦੇ ਪੁਲ ਉਪਰ ਕਰੋੜਾਂ ਰੁਪਏ ਦੀ ਲਾਗਤ ਨਾਲ ਤਿੰਨ ਪੁਲ ਬਣਾਏ ਜਾ ਰਹੇ ਹਨ, ਜਦ ਕਿ ਸ਼ਹਿਰ ਦੀ ਹਦੂਦ ਵਿਚ ਅੰਮ੍ਰਿਤਸਰ ਬਾਈਪਾਸ ਤੋਂ ਲੈ ਕੇ ਗੁਰਦਾਸਪੁਰ ਬਾਈਪਾਸ ਤੱਕ ਦੀ ਸੜਕ ਨੂੰ ਦੋਹਾਂ ਪਾਸਿਆਂ ਤੋਂ ਚੌੜਾ ਕਰ ਕੇ ਮਜ਼ਬੂਤ ਬਣਾਇਆ ਜਾਵੇਗਾ।...

ਫੋਟੋ - http://v.duta.us/b17SYQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/yUTsOgAA

📲 Get Gurdaspur News on Whatsapp 💬