ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਵੱਲੋਂ ਪ੍ਰਕਾਸ਼ ਪੁਰਬ ਸਬੰਧੀ ਵੱਖ-ਵੱਖ ਸਮਾਗਮ ਹੋਣ ਦੇ ਆਸਾਰ ਬਣੇ

  |   Punjabnews

ਸੁਲਤਾਨਪੁਰ ਲੋਧੀ (ਸੋਢੀ)— ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਮਨੁੱਖਤਾ ਦੇ ਰਹਿਬਰ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿਖੇ ਕੌਮਾਂਤਰੀ ਪੱਧਰ 'ਤੇ ਮਨਾਉਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਮਹਾਨ ਸ਼ਤਾਬਦੀ ਨੂੰ ਸ੍ਰੀ ਪਟਨਾ ਸਾਹਿਬ ਦੀ ਤਰਜ਼ 'ਤੇ ਸਾਂਝਾ ਇਕ ਸਮਾਗਮ ਰੱਖਣ ਦੇ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਦਾਅਵੇ ਹੁਣ ਹਵਾ ਹੁੰਦੇ ਜਾ ਰਹੇ ਹਨ। 'ਜਗ ਬਾਣੀ' ਟੀਮ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਤੇ ਪਾਵਨ ਨਗਰੀ 'ਚ ਦੌਰਾ ਕਰਨ 'ਤੇ ਦੇਖਿਆ ਕਿ ਜਿੱਥੇ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮੁੱਖ ਸਮਾਗਮ 12 ਨਵੰਬਰ ਨੂੰ ਕਰਵਾਉਣ ਲਈ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਨੇੜੇ ਪਵਿੱਤਰ ਵੇਈਂ ਦੇ ਪਾਰ ਪਿੰਡ ਮਾਛੀਜੋਆ ਵਾਲੇ ਪਾਸੇ ਵੱਡਾ ਪੰਡਾਲ ਸਜਾਉਣ ਲਈ ਕਾਫੀ ਜ਼ਮੀਨ ਰਾਖਵੀਂ ਰੱਖੀ ਹੋਈ ਹੈ ਅਤੇ ਹੁਣ ਤੱਕ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਵੀ ਇੱਥੇ ਸਮਾਗਮ ਕਰਵਾਉਣ ਲਈ ਸਾਰਾ ਪਲਾਨ ਤਿਆਰ ਕੀਤਾ ਜਾ ਚੁੱਕਾ ਹੈ ।...

ਫੋਟੋ - http://v.duta.us/a_ne7wAA

ਇਥੇ ਪਡ੍ਹੋ ਪੁਰੀ ਖਬਰ — - http://v.duta.us/W-KCOgAA

📲 Get Punjab News on Whatsapp 💬