ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਗਨ ਭੇਟ

  |   Punjabnews

ਦੇਵੀਗੜ੍ਹ (ਜ. ਬ.)—ਪਿੰਡ ਹਾਜੀਪੁਰ 'ਚ ਬਿਜਲੀ ਦੇ ਸ਼ਾਰਟ ਸਰਕਟ ਕਾਰਣ ਲੱਗੀ ਅੱਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅੱਗ ਦੀ ਭੇਟ ਚੜ੍ਹ ਗਿਆ। ਇਕ ਸਰੂਪ ਨੂੰ ਪਿੰਡ ਵਾਲਿਆਂ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਲਿਆ।

ਪਿੰਡ ਦਾ ਇਕ ਨੌਜਵਾਨ ਜਦੋਂ ਆਪਣਾ ਮੋਬਾਇਲ ਚਾਰਜ ਕਰਨ ਲਈ ਗੁਰਦੁਆਰਾ ਸਾਹਿਬ ਦੇ ਅੰਦਰ ਗਿਆ ਤਾਂ ਉਸ ਨੇ ਅੱਗ ਵੇਖ ਕੇ ਰੌਲਾ ਪਾ ਦਿੱਤਾ। ਨੇੜੇ ਰਹਿੰਦਾ ਗ੍ਰੰਥੀ ਗੁਰਦੀਪ ਸਿੰਘ ਅਤੇ ਹੋਰ ਪਿੰਡ ਵਾਸੀ ਮੌਕੇ 'ਤੇ ਪਹੁੰਚੇ, ਜਿਨ੍ਹਾਂ ਨੇ ਅੱਗ ਬੁਝਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਇਕ ਸਰੂਪ ਨੂੰ ਬਚਾਅ ਲਿਆ। ਇਕ ਸਰੂਪ ਅੱਗ ਦੀ ਭੇਟ ਚੜ੍ਹ ਗਿਆ। ਘਟਨਾ ਦੀ ਸੂਚਨਾ ਮਿਲਣ 'ਤੇ ਡੀ. ਐੱਸ. ਪੀ. ਦਿਹਾਤੀ ਅਜੇਪਾਲ ਸਿੰਘ, ਥਾਣਾ ਮੁਖੀ ਜੁਲਕਾਂ ਗੁਰਪ੍ਰੀਤ ਸਿੰਘ ਭਿੰਡਰ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਜਸਮੇਰ ਸਿੰਘ ਲਾਛੜੂ ਮੌਕੇ 'ਤੇ ਪਹੁੰਚ ਗਏ, ਜਿਨ੍ਹਾਂ ਨੇ ਅੱਗ ਲੱਗਣ ਦੇ ਕਾਰਣਾਂ ਦੀ ਪੜਤਾਲ ਕੀਤੀ। ਅੱਗ ਦੀ ਭੇਟ ਚੜ੍ਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਤੇ ਪਾਲਕੀ ਦਾ ਹੋਰ ਸਾਮਾਨ ਪਟਿਆਲੇ ਲੈ ਗਏ। ਇਸ ਮੌਕੇ ਪਿੰਡ ਦੇ ਸਰਪੰਚ ਗੁਰਦੇਵ ਸਿੰਘ ਦੇਬਣ, ਸਾਹਿਬ ਸਿੰਘ ਰੋਸ਼ਾ, ਮਹਿਲ ਸਿੰਘ ਅਤੇ ਹੋਰ ਪਿੰਡ ਵਾਸੀ ਮੌਜੂਦ ਸਨ।

ਫੋਟੋ - http://v.duta.us/vdwoHgEA

ਇਥੇ ਪਡ੍ਹੋ ਪੁਰੀ ਖਬਰ — - http://v.duta.us/ejBjpAAA

📲 Get Punjab News on Whatsapp 💬