ਅੰਤਰਰਾਸ਼ਟਰੀ ਨਗਰ ਕੀਰਤਨ ਦਾ ਜਮਸ਼ੇਦਪੁਰ ਦੀ ਸੰਗਤ ਵਲੋਂ ਭਰਵਾਂ ਸਵਾਗਤ

  |   Amritsarnews

ਅੰਮ੍ਰਿਤਸਰ (ਦੀਪਕ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਝਾਰਖੰਡ ਦੇ ਜਮਸ਼ੇਦਪੁਰ ਵਿਖੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਦੱਸਣਯੋਗ ਹੈ ਕਿ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਬੀਤੀ ਰਾਤ ਨਗਰ ਕੀਰਤਨ ਇਥੇ ਪਹੁੰਚਿਆ। ਅੱਜ ਨਗਰ ਕੀਰਤਨ ਜਮਸ਼ੇਦਪੁਰ ’ਚ ਹੀ ਸਜਾਇਆ ਗਿਆ, ਜਿਥੇ ਸੰਗਤਾਂ ਵਲੋਂ ਭਰਵੀਂ ਹਾਜ਼ਰੀ ਨਾਲ ਥਾਂ-ਥਾਂ ’ਤੇ ਸਵਾਗਤ ਕੀਤਾ ਗਿਆ। ਸੰਗਤ ਅਤੇ ਵੱਖ-ਵੱਖ ਗੁਰਦੁਆਰਾ ਕਮੇਟੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲਾ ਸਾਹਿਬ ਭੇਟ ਕੀਤੇ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਨਾਲ ਸਨਮਾਨਿਤ ਵੀ ਕੀਤਾ। ਇਥੇ ਨਗਰ ਕੀਰਤਨ ਨਾਲ ਸਾਰੇ ਸ਼ਹਿਰ ’ਚ ਅਲੌਕਿਕ ਮਾਹੌਲ ਦੇਖਣਯੋਗ ਸੀ। ਸ਼ਹਿਰ ਵਿਚ ਸੰਗਤ ਨੇ ਸਵਾਗਤੀ ਗੇਟ, ਬੈਨਰ ਅਤੇ ਸਵਾਗਤੀ ਲੜੀਆਂ ਲਾ ਕੇ ਆਪਣੀ ਸ਼ਰਧਾ ਪ੍ਰਗਟਾਈ। ਇਸੇ ਦੌਰਾਨ ਸੰਗਤ ਨੇ ਥਾਂ-ਥਾਂ ’ਤੇ ਵੱਖ-ਵੱਖ ਪਕਵਾਨਾਂ ਦੇ ਲੰਗਰ ਲਾਏ ਅਤੇ ਠੰਡੇ-ਮਿੱਠੇ ਜਲ ਦੀਆਂ ਛਬੀਲਾਂ ਲਾ ਕੇ ਵੀ ਸੇਵਾ ਕੀਤੀ। ਨਗਰ ਕੀਰਤਨ ਦੇ ਆਰੰਭ ਹੋਣ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ।...

ਫੋਟੋ - http://v.duta.us/27RZugAA

ਇਥੇ ਪਡ੍ਹੋ ਪੁਰੀ ਖਬਰ — - http://v.duta.us/yVB5VwAA

📲 Get Amritsar News on Whatsapp 💬