ਬੀ. ਐੱਡ. ਦੇ ਵਿਦਿਆਰਥੀਆਂ ਵੱਲੋਂ ਸਿੱਖਿਆ ਮੰਤਰੀ ਦੇ ਘਰ ਅੱਗੇ ਮੁਜ਼ਾਹਰੇ ਦਾ ਐਲਾਨ

  |   Patialanews

ਪਟਿਆਲਾ (ਜੋਸਨ, ਬਲਜਿੰਦਰ, ਰਾਣਾ)—ਬੀ. ਐੱਡ. ਦੇ ਵਿਦਿਆਰਥੀਆਂ ਦੀ ਸੈਕੰਡਰੀ ਸਿੱਖਿਆ ਵਿਭਾਗ ਵੱਲੋਂ ਦੂਰ-ਦੁਰਾਡੇ ਟਰੇਨਿੰਗ ਲਾਉਣ ਦੇ ਮਸਲੇ ਸਬੰਧੀ ਅੱਜ ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਵੱਲੋਂ ਨਹਿਰੂ ਪਾਰਕ ਪਟਿਆਲਾ ਵਿਖੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਦੀ ਮੀਟਿੰਗ ਸੱਦੀ ਗਈ ਸੀ। ਇਸ ਵਿਚ 11 ਕਾਲਜਾਂ ਦੇ 30 ਤੋਂ ਵੱਧ ਵਿਦਿਆਰਥੀ ਪਹੁੰਚੇ। 15 ਹੋਰ ਕਾਲਜਾਂ ਦੇ ਵਿਦਿਆਰਥੀ ਮੀਟਿੰਗ ਵਿਚ ਨਹੀਂ ਪੁੱਜ ਸਕੇ ਪਰ ਉਨ੍ਹਾਂ ਨੇ ਮੀਟਿੰਗ ਦੇ ਫੈਸਲਿਆਂ ਮੁਤਾਬਕ ਅਗਲੀ ਕਾਰਵਾਈ ਵਿਚ ਹਿੱਸਾ ਲੈਣ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਫੈਸਲਾ ਕੀਤਾ ਗਿਆ ਕਿ 2 ਤੋਂ 4 ਸਤੰਬਰ ਤੱਕ ਕਾਲਜਾਂ ਅਤੇ ਜ਼ਿਲਾ ਪੱਧਰਾਂ ’ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਪੁਤਲੇ ਫੂਕੇ ਜਾਣਗੇ। ਜ਼ਿਲਾ ਅਧਿਕਾਰੀਆਂ ਨੂੰ ਮੰਗ-ਪੱਤਰ ਸੌਂਪੇ ਜਾਣਗੇ। 5 ਸਤੰਬਰ ਨੂੰ ਸੰਗਰੂਰ ਵਿਖੇ ਸਿੱਖਿਆ ਮੰਤਰੀ ਦੇ ਘਰ ਅੱਗੇ ਮੁਜ਼ਾਹਰਾ ਕੀਤਾ ਜਾਵੇਗਾ।...

ਫੋਟੋ - http://v.duta.us/P7ZjawAA

ਇਥੇ ਪਡ੍ਹੋ ਪੁਰੀ ਖਬਰ — - http://v.duta.us/QtzEtgAA

📲 Get Patiala News on Whatsapp 💬