ਸਿਡਨੀ ਬਲੈਕਟਾਊਨ ਦੇ ਮੇਅਰ ਨੇ ਦੱਸਿਆ ਕਿਵੇਂ ਹੱਲ ਹੋ ਸਕਦੀ ਹੈ ਆਵਾਰਾਂ ਪਸ਼ੂਆਂ ਦੀ ਸਮੱਸਿਆ

  |   Amritsarnews

ਅੰਮ੍ਰਿਤਸਰ (ਸੁਮਿਤ ਖੰਨਾ) - ਆਸਟਰੇਲੀਆ ਦੀ ਬਲੈਕਟਾਊਨ ਸਿਟੀ ਦੇ ਮੇਅਰ ਮਿਸਟਰ ਸਟੀਫਨ ਬਾਲੀ, ਕੌਂਸਲਰ ਸੂਸਾਏ ਬੈਨਜਾਮਿਨ ਅਤੇ ਮਨਿੰਦਰ ਸਿੰਘ ਡੈਲੀਗੇਸ਼ਨ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਮੌਕੇ ਅੰਮ੍ਰਿਤਸਰ ਤੋਂ ਐੱਮ. ਪੀ. ਗੁਰਜੀਤ ਔਜਲਾ ਨੇ ਸਿਡਨੀ ਬਲੈਕਟਾਊਨ ਤੋਂ ਆਏ ਵਫਦ ਦਾ ਨਿੱਘਾ ਸਵਾਗਤ ਕੀਤਾ । ਇਸ ਦੌਰਾਨ ਉਨ੍ਹਾਂ ਨੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਕੋਲੋਂ ਸ੍ਰੀ ਹਰਿਮੰਦਰ ਸਾਹਿਬ ਤੇ ਪਰਿਕਰਮਾ ’ਚ ਸਥਿਤ ਪਵਿੱਤਰ ਗੁਰ-ਅਸਥਾਨਾਂ ਦਾ ਇਤਿਹਾਸ ਜਾਣਿਆ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰ ਕੇ ਇਕ ਅਲੌਕਿਕ ਨਜ਼ਾਰਾ ਦੇਖਣ ਨੂੰ ਮਿਲਿਆ ਹੈ, ਹਰ ਇਨਸਾਨ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਨੂੰ ਇਕ ਵਾਰ ਜ਼ਰੂਰ ਆਉਣਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸੰਸਥਾ ਵੱਲੋਂ ਉਨ੍ਹਾਂ ਨੂੰ ਜੋ ਮਾਣ-ਸਨਮਾਨ ਮਿਲਿਆ ਹੈ, ਉਹ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਤੇ ਅੰਮ੍ਰਿਤਪਾਲ ਸਿੰਘ ਨੇ ਡੈਲੀਗੇਸ਼ਨ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ, ਸਿਰੋਪਾਓ ਅਤੇ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ।...

ਫੋਟੋ - http://v.duta.us/uvg1gAEA

ਇਥੇ ਪਡ੍ਹੋ ਪੁਰੀ ਖਬਰ — - http://v.duta.us/ghusdwAA

📲 Get Amritsar News on Whatsapp 💬