ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਮਾਮਲੇ ’ਚ ਸੁੱਤੀ ਹੋਈ ਹੈ ਕੈਪਟਨ ਸਰਕਾਰ : ਮਜੀਠੀਆ

  |   Gurdaspurnews

ਗੁਰਦਾਸਪੁਰ (ਹਰਮਨਪ੍ਰੀਤ) - ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਪਿੰਡ ਬੱਬੇਹਾਲੀ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ’ਚ ਗੱਲਬਾਤ ਕਰਦਿਆਂ ਕਿਹਾ ਕਿ ਇਸ ਪਵਿੱਤਰ ਦਿਹਾੜੇ ਨੂੰ ਮਨਾਉਣ ਲਈ ਗੁਰਦਾਸਪੁਰ ਜ਼ਿਲੇ ਦੀ ਸੰਗਤ ਦੀ ਜ਼ਿੰਮੇਵਾਰੀ ਸਭ ਤੋਂ ਵੱਡੀ ਹੈ ਕਿਉਂਕਿ ਦੁਨੀਆ ਭਰ ਦੀ ਸੰਗਤ ਨੇ ਡੇਰਾ ਬਾਬਾ ਨਾਨਕ ਪਹੁੰਚਣਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰਾਂ ਇਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰਨ ’ਚ ਲੱਗੀਆਂ ਹੋਈਆਂ ਹਨ ਪਰ ਜਿਸ ਢੰਗ ਨਾਲ ਸਮੁੱਚੇ ਵਿਸ਼ਵ ਦੀ ਸੰਗਤ ’ਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਤਾਂਘ ਦਿਖਾਈ ਦੇ ਰਹੀ ਹੈ, ਉਸ ਮੁਤਾਬਕ ਕਿਸੇ ਇਕ ਸਰਕਾਰ ਜਾਂ ਪ੍ਰਸ਼ਾਸਨ ਵਾਸਤੇ ਸੰਗਤ ਲਈ ਲੋੜੀਂਦੇ ਸੁਚੱਜੇ ਪ੍ਰਬੰਧ ਕਰ ਸਕਣੇ ਆਸਾਨ ਨਹੀਂ ਹੋਣਗੇ। ਇਸ ਲਈ ਉਨ੍ਹਾਂ ਨੇ ਜ਼ਿਲੇ ਦੀ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਜਿਸ-ਜਿਸ ਰਸਤੇ ਰਾਹੀਂ ਸੰਗਤ ਨੇ ਡੇਰਾ ਬਾਬਾ ਨਾਨਕ ਪਹੁੰਚਣਾ ਹੈ, ਉਸ ਰਸਤੇ ’ਚ ਆਉਣ ਵਾਲੇ ਹਰੇਕ ਪਿੰਡ ਦੀ ਪੰਚਾਇਤ ਅਤੇ ਹੋਰ ਆਗੂ ਪਾਰਟੀ ਪੱਧਰ ਤੋਂ ਉਪਰ ਉਠ ਕੇ ਸੰਗਤ ਦੇ ਸਵਾਗਤ ਲਈ ਤਿਆਰੀਆਂ ਸ਼ੁਰੂ ਕਰਨ।...

ਫੋਟੋ - http://v.duta.us/nyhVtAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/7nEBkAAA

📲 Get Gurdaspur News on Whatsapp 💬