ਆਵਾਰਾ ਪਸ਼ੂ ਕਾਰਨ ਨੌਜਵਾਨ ਦੀ ਹੋਈ ਮੌਤ, ਪਰਿਵਾਰ ਨੇ ਨਹੀਂ ਕੀਤਾ ਸਸਕਾਰ, ਕੀਤੀ ਇਹ ਮੰਗ

  |   Bhatinda-Mansanews

ਮਾਨਸਾ (ਸੰਦੀਪ ਮਿੱਤਲ) : ਮਾਨਸਾ ਦੇ ਪਿੰਡ ਜਵਾਹਰਕੇ ਵਿਚ ਆਵਾਰਾ ਪਸ਼ੂ ਕਾਰਨ ਆਪਣੀ ਜਾਨ ਦੇ ਚੁੱਕੇ 24 ਸਾਲਾ ਵਿਆਹੁਤਾ ਨੌਜਵਾਨ ਮਨਪ੍ਰੀਤ ਸਿੰਘ ਦਾ ਅੰਤਿਮ ਸਸਕਾਰ ਅੱਜ ਦੂਜੇ ਦਿਨ ਵੀ ਨਹੀਂ ਕੀਤਾ ਗਿਆ। ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਸੜਕ 'ਤੇ ਰੱਖ ਕੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਮੁਆਵਜ਼ਾ ਨਹੀਂ ਦਿੱਤਾ ਜਾਂਦਾ ਉਦੋਂ ਤੱਕ ਮ੍ਰਿਤਕ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ। ਅੱਜ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਆਵਾਰਾ ਪਸ਼ੂਆਂ ਕਾਰਨ ਹੋ ਰਹੀਆਂ ਮੌਤਾਂ ਲਈ ਪੰਜਾਬ ਸਰਕਾਰ ਨੂੰ ਜਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਗਊ ਸੈਸ ਲੈਣ ਦੇ ਬਾਵਜੂਦ ਪਸ਼ੂ ਸੜਕਾਂ 'ਤੇ ਘੁੰਮ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਵਿਚ ਪ੍ਰਾਈਵੇਟ ਬਿਲ ਲਿਆ ਕੇ ਆਵਾਰਾ ਪਸ਼ੂਆਂ ਦੇ ਹੱਲ ਦੀ ਕੋਸ਼ਿਸ਼ ਕਰਨਗੇ।...

ਫੋਟੋ - http://v.duta.us/D1j-RgAA

ਇਥੇ ਪਡ੍ਹੋ ਪੁਰੀ ਖਬਰ — - http://v.duta.us/xrX1SgAA

📲 Get Bhatinda-Mansa News on Whatsapp 💬