'ਇਕ ਰਾਸ਼ਟਰ-ਇਕ ਭਾਸ਼ਾ' ਦਾ ਵਿਚਾਰ ਦੇਸ਼ ਦੇ ਸੰਘੀ ਢਾਂਚੇ ਨੂੰ ਤਬਾਹ ਕਰ ਦੇਵੇਗਾ: ਸਿੰਗਲਾ

  |   Chandigarhnews

ਚੰਡੀਗੜ੍ਹ (ਸ਼ਰਮਾ)—ਪੰਜਾਬ ਦੇ ਸਿੱਖਿਆ ਮੰਤਰੀ ਅਤੇ ਕਾਂਗਰਸ ਦੇ ਕੌਮੀ ਬੁਲਾਰੇ ਵਿਜੇ ਇੰਦਰ ਸਿੰਗਲਾ ਨੇ ਕਿਹਾ ਹੈ ਕਿ ਭਾਜਪਾ ਵੱਲੋਂ ਚਲਾਇਆ ਜਾ ਰਿਹਾ 'ਇਕ ਰਾਸ਼ਟਰ-ਇਕ ਭਾਸ਼ਾ' ਦਾ ਏਜੰਡਾ ਦੇਸ਼ ਦੇ ਸੰਘੀ ਢਾਂਚੇ ਨੂੰ ਤਬਾਹ ਕਰ ਦੇਵੇਗਾ ਅਤੇ ਇਹ ਰੁਝਾਨ ਬਹੁਭਾਸ਼ਾਈ ਸੂਬਿਆਂ ਦੇ ਸੁਮੇਲ ਵਾਲੇ ਭਾਰਤ ਦੇਸ਼ ਲਈ ਬਹੁਤ ਖਤਰਨਾਕ ਹੈ। ਅੱਜ ਇਥੇ ਜਾਰੀ ਪ੍ਰੈੱਸ ਬਿਆਨ 'ਚ ਸਿੰਗਲਾ ਨੇ ਕਿਹਾ ਕਿ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ 'ਇਕ ਰਾਸ਼ਟਰ- ਇਕ ਭਾਸ਼ਾ' ਦੇ ਦਿੱਤੇ ਬਿਆਨ ਨਾਲ ਭਾਜਪਾ ਦੇ ਲੁਕਵੇਂ ਏਜੰਡੇ ਦੀ ਬਿੱਲੀ ਥੈਲਿਓਂ ਬਾਹਰ ਆ ਗਈ ਹੈ, ਜਿਹੜੀ ਦੇਸ਼ ਦੇ ਸੰਵਿਧਾਨ ਦੀ ਮੂਲ ਭਾਵਨਾ ਦੇ ਖਿਲਾਫ਼ ਹੈ। ਉਨ੍ਹਾਂ ਕਿਹਾ ਕਿ ਭਾਰਤ ਬਹੁ ਭਾਸ਼ਾਈ, ਬਹੁ ਸੱਭਿਆਤਾਵਾਂ, ਵਿਭਿੰਨਤਾਵਾਂ ਵਾਲਾ ਦੇਸ਼ ਹੈ, ਜਿਸ ਦਾ ਸੰਵਿਧਾਨ 'ਅਨੇਕਤਾ 'ਚ ਏਕਤਾ' ਦੀ ਗੱਲ ਕਰਦਾ ਹੈ ਪ੍ਰੰਤੂ ਭਾਜਪਾ ਆਗੂ ਵਲੋਂ ਕਹੀ ਗੱਲ ਸੰਵਿਧਾਨ ਦੀ ਮੂਲ ਭਾਵਨਾ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਐੱਨ.ਡੀ.ਏ. ਦੀ ਸਰਕਾਰ ਦੇਸ਼ 'ਚ ਆਈ ਹੈ, ਉਦੋਂ ਤੋਂ ਦੇਸ਼ ਦੇ ਸੰਵਿਧਾਨ ਨੂੰ ਕਮਜ਼ੋਰ ਕਰਨ ਅਤੇ ਸੰਵਿਧਾਨਕ ਸੰਸਥਾਵਾਂ ਦਾ ਘਾਣ ਕੀਤਾ ਜਾ ਰਿਹਾ ਹੈ ਅਤੇ ਹੁਣ ਇਸ ਨਵੇਂ ਵਿਚਾਰ ਨਾਲ ਦੇਸ਼ ਦੇ ਸੰਵਿਧਾਨ ਉਪਰ ਸਭ ਤੋਂ ਵੱਡਾ ਹਮਲਾ ਹੋਇਆ ਹੈ।...

ਫੋਟੋ - http://v.duta.us/J1_gsAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/BbpcGQAA

📲 Get Chandigarh News on Whatsapp 💬