ਜਲੰਧਰ: ਫੋਕਲ ਪੁਆਇੰਟ ਵਿਖੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

  |   Jalandharnews

ਜਲੰਧਰ (ਵਰੁਣ)— ਇਥੋਂ ਦੇ ਫੋਕਲ ਪੁਆਇੰਟ 'ਚ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੇ ਚਿਹਰੇ 'ਤੇ ਭਾਰੀ ਪੱਥਰਾਂ ਦੇ ਨਾਲ ਕਈ ਵਾਰ ਕੀਤੇ ਗਏ ਤਾਂਕਿ ਉਸ ਦੀ ਪਛਾਣ ਨਾ ਹੋ ਸਕੇ। ਨੌਜਵਾਨ ਦੀ ਲਾਸ਼ ਖਾਲੀ ਪਲਾਟ 'ਚੋਂ ਬਰਾਮਦ ਕੀਤੀ ਗਈ ਹੈ।

ਮਿਲੀ ਜਾਣਕਾਰੀ ਮੁਤਾਬਕ ਅੱਜ ਸਵੇਰੇ ਜਦੋਂ ਲੋਕਾਂ ਨੇ ਖਾਲੀ ਪਲਾਟ 'ਚ ਖੂਨ ਨਾਲ ਲਥਪਥ ਪਈ ਲਾਸ਼ ਦੇਖੀ ਤਾਂ ਮੌਕੇ 'ਤੇ ਪੁਲਸ ਨੂੰ ਇਸ ਦੀ ਸੂਚਨਾ ਦਿੱਤੀ। ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਥਾਣਾ ਨੰਬਰ-8 ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲਿਆ। ਦੱਸਿਆ ਜਾ ਰਿਹਾ ਹੈ ਕਿ ਲਾਸ਼ ਦੇ ਕੋਲੋਂ ਕਈ ਪੱਥਰ ਵੀ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਨਾਲ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਥਾਣਾ ਨੰਬਰ-8 ਦੇ ਐੱਸ. ਐੱਚ. ਓ. ਰਿਪੰਦਰ ਸਿੰਘ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਸ ਨੇ ਲਾਸ਼ ਨੂੰ ਕੂਬਜ਼ੇ 'ਚ ਲੈ ਕੇ 72 ਘੰਟਿਆਂ ਦੇ ਲਈ ਸਿਵਲ ਹਸਪਤਾਲ 'ਚ ਰੱਖਵਾ ਦਿੱਤਾ ਹੈ। ਫਿਲਹਾਲ ਪੁਲਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਫੋਟੋ - http://v.duta.us/_HqATQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/oeGeFQAA

📲 Get Jalandhar News on Whatsapp 💬