ਪੰਜਾਬ ਏਕਤਾ ਪਾਰਟੀ ਦੇ ਆਗੂ ਦੇ ਘਰ 'ਤੇ ਕੀਤਾ ਹਮਲਾ

  |   Jalandharnews

ਜਲੰਧਰ (ਮਹੇਸ਼)— ਥਾਣਾ ਸਦਰ ਦੇ ਪਿੰਡ ਕਾਦੀਆਂਵਾਲੀ ਵਿਖੇ ਐਤਵਾਰ ਨੂੰ ਗੁੰਡਾ ਅਨਸਰਾਂ ਨੇ ਪੰਜਾਬ ਏਕਤਾ ਪਾਰਟੀ ਦੇ ਆਗੂ ਨਰਿੰਦਰ ਸਿੰਘ ਚਾਵਲਾ ਦੇ ਘਰ 'ਤੇ ਹਮਲਾ ਕਰ ਦਿੱਤਾ। ਘਰ ਵਿਚ ਜਬਰਨ ਦਾਖਲ ਹੋ ਕੇ ਹਮਲਾਵਰਾਂ ਨੇ ਕਾਫੀ ਭੰਨਤੋੜ ਕੀਤੀ। ਨਰਿੰਦਰ ਸਿੰਘ ਚਾਵਲਾ ਪੁੱਤਰ ਸੰਤੋਖ ਸਿੰਘ ਨੇ ਦੱਸਿਆ ਕਿ ਗੁੰਡਾ ਅਨਸਰਾਂ ਦੀ ਗਿਣਤੀ 8 ਤੋਂ 10 ਸੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਪਰਿਵਾਰ ਸਮੇਤ ਬਹੁਤ ਹੀ ਮੁਸ਼ਕਲ ਨਾਲ ਰੌਲਾ ਪਾ ਕੇ ਆਪਣੀ ਜਾਨ ਬਚਾਈ। ਲੋਕ ਇਕੱਠੇ ਨਾ ਹੁੰਦੇ ਤਾਂ ਹਮਲਾਵਰ ਉਨ੍ਹਾਂ ਦੀ ਜਾਨ ਵੀ ਲੈ ਸਕਦੇ ਸਨ।

ਉਨ੍ਹਾਂ ਨੇ ਦੱਸਿਆ ਕਿ ਤਿੰਨ ਹਮਲਾਵਰਾਂ ਨੂੰ ਉਨ੍ਹਾਂ ਨੇ ਲੋਕਾਂ ਦੀ ਮਦਦ ਨਾਲ ਫੜ ਕੇ ਜਲੰਧਰ ਹਾਈਟਸ ਪੁਲਸ ਚੌਕੀ ਦੇ ਹਵਾਲੇ ਕਰ ਦਿੱਤਾ ਸੀ। ਉਨ੍ਹਾਂ ਨੇ ਪੁਲਸ ਨੂੰ ਗੁੰਡਾ ਅਨਸਰਾਂ ਦੇ ਨਾਂ ਵੀ ਦੱਸ ਦਿੱਤੇ ਹਨ ਅਤੇ ਕਿਹਾ ਹੈ ਕਿ ਉਹ ਨਸ਼ਿਆਂ ਦਾ ਵਿਰੋਧ ਕਰਦੇ ਹਨ, ਜਿਸ ਨੂੰ ਲੈ ਕੇ ਸ਼ਰੇਆਮ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਨੇ ਉਨ੍ਹਾਂ ਦੇ ਘਰ ਵਿਚ ਹਮਲਾ ਕਰਵਾ ਦਿੱਤਾ। ਇਥੋਂ ਤੱਕ ਉਨ੍ਹਾਂ ਦੀ ਗੱਡੀ ਵੀ ਤੋੜ ਦਿੱਤੀ ਗਈ।...

ਫੋਟੋ - http://v.duta.us/fzFKhAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/pgxWeQAA

📲 Get Jalandhar News on Whatsapp 💬