ਬਾਰਿਸ਼ ਕਾਰਨ ਹੇਠਲੇ ਇਲਾਕਿਆਂ 'ਚ ਭਰਿਆ ਪਾਣੀ, ਮੌਸਮ 'ਚ ਵਧੇਗੀ ਠੰਡਕ

  |   Punjabnews

ਬਠਿੰਡਾ (ਪਰਮਿੰਦਰ) : ਬਠਿੰਡਾ ਤੇ ਆਸ-ਪਾਸ ਦੇ ਇਲਾਕਿਆਂ 'ਚ ਐਤਵਾਰ ਨੂੰ ਹੋਈ ਬਾਰਿਸ਼ ਨੇ ਇਕ ਵਾਰ ਫਿਰ ਤੋਂ ਪੂਰੇ ਸ਼ਹਿਰ ਨੂੰ ਜਲ-ਥਲ ਕਰ ਦਿੱਤਾ। ਸ਼ਹਿਰ ਦੇ ਵੱਖ-ਵੱਖ ਹੇਠਲੇ ਇਲਾਕਿਆਂ 'ਚ ਬਾਰਿਸ਼ ਦਾ ਪਾਣੀ ਭਰ ਗਿਆ, ਜਿਸ ਕਾਰਨ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਭਾਗ ਅਨੁਸਾਰ ਬਾਰਿਸ਼ ਕਾਰਨ ਤਾਪਮਾਨ 'ਚ ਗਿਰਾਵਟ ਦਰਜ ਹੋਵੇਗੀ ਤੇ ਲੋਕਾਂ ਨੂੰ ਅੱਤ ਦੀ ਧੁੱਪ ਤੇ ਗਰਮੀ ਤੋਂ ਰਾਹਤ ਮਿਲੇਗੀ। ਐਤਵਾਰ ਨੂੰ ਬਾਅਦ ਦੁਪਹਿਰ ਸ਼ੁਰੂ ਹੋਈ ਬਾਰਿਸ਼ ਕਰੀਬ ਇਕ ਘੰਟੇ ਤਕ ਜਾਰੀ ਰਹੀ। ਇਸ ਕਾਰਨ ਸ਼ਹਿਰ ਦੇ ਪਾਵਰ ਹਾਊਸ ਰੋਡ, ਸਿਰਕੀ ਬਾਜ਼ਾਰ, ਅਮਰੀਕ ਸਿੰਘ ਰੋਡ, ਮਾਲ ਰੋਡ, ਪਰਸਰਾਮ ਨਗਰ, ਭੱਟੀ ਰੋਡ, ਸਬਜ਼ੀ ਮੰਡੀ ਤੇ ਹੋਰ ਇਲਾਕਿਆਂ 'ਚ 2-2 ਫੁੱਟ ਤਕ ਪਾਣੀ ਭਰ ਗਿਆ। ਪਾਣੀ ਭਰਨ ਕਾਰਨ ਵਾਹਨ ਚਾਲਕਾਂ ਖਾਸ ਕਰ ਕੇ ਦੋ ਚੱਕਾ ਵਾਹਨ ਚਾਲਕਾਂ ਨੂੰ ਪ੍ਰੇਸ਼ਾਨੀਆਂ ਆਈਆਂ।...

ਫੋਟੋ - http://v.duta.us/J74OBgAA

ਇਥੇ ਪਡ੍ਹੋ ਪੁਰੀ ਖਬਰ — - http://v.duta.us/p1br9QAA

📲 Get Punjab News on Whatsapp 💬