ਵਿਵਾਦਾਂ 'ਚ ਘਿਰੀ Sgpc, ਕਰੋੜਾਂ ਦੀ ਜ਼ਮੀਨ ਹੜਪਣ ਦੇ ਲੱਗੇ ਦੋਸ਼ (ਵੀਡੀਓ)

  |   Tarntarannews

ਤਰਨਤਾਰਨ (ਸਾਗਰ ਅਰੋੜਾ) - ਤਰਨਤਾਰਨ ਦੇ ਕਸਬਾ ਚੋਹਲਾ ਸਾਹਿਬ ਵਿਖੇ ਇਲਾਕਾ ਵਾਸੀਆਂ ਨੇ ਇਕੱਠੇ ਹੋ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਹਿਯੋਗ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖਿਲਾਫ ਮੋਰਚਾ ਖੋਲ ਦਿੱਤਾ। ਧਰਨਾ ਦੇ ਰਹੇ ਇਲਾਕਾ ਵਾਸੀਆਂ ਨੇ ਦੋਸ਼ ਲਗਾਇਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚੋਹਲਾ ਸਾਹਿਬ ਇੰਟਰਨੈਸ਼ਨਲ ਖੇਡ ਸਟੇਡੀਅਮ ਅਤੇ ਗੁਰਦੁਆਰਾ ਸਾਹਿਬ ਦੀ ਕਰੋੜਾਂ ਦੀ ਜ਼ਮੀਨ 'ਤੇ ਕਬਜ਼ਾ ਕੀਤਾ ਜਾ ਰਿਹਾ ਹੈ। ਜਿਸ ਦਾ ਪਤਾ ਲੱਗਣ 'ਤੇ ਇਲਾਕੇ ਦੇ ਲੋਕਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਿਲਾਫ ਪੱਕਾ ਧਰਨਾ ਲਗਾ ਦਿੱਤਾ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕਾਂ ਨੇ ਕਿਹਾ ਕਿ ਜਦੋਂ ਤੱਕ ਇਸ ਮਾਮਲੇ ਦੀ ਜਾਂਚ ਨਹੀਂ ਹੁੰਦੀ, ਉਦੋਂ ਤੱਕ ਉਹ ਆਪਣਾ ਧਰਨਾ ਪ੍ਰਦਰਸ਼ਨ ਜਾਰੀ ਰੱਖਣਗੇ। ਦੱਸ ਦੇਈਏ ਕਿ ਐੱਸ.ਜੀ.ਪੀ.ਸੀ. ਖਿਲਾਫ ਇਲਾਕਾ ਵਾਸੀਆਂ ਵਲੋਂ ਪੱਕਾ ਧਰਨਾ ਲਗਾ ਦਿੱਤਾ ਗਿਆ ਹੈ, ਦੇਖਣਾ ਇਹ ਹੋਵੇਗਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਇਸ ਮਾਮਲੇ 'ਤੇ ਕੀ ਕਾਰਵਾਈ ਕਰਦੇ ਹਨ।

ਇਥੇ ਪਡ੍ਹੋ ਪੁਰੀ ਖਬਰ — - http://v.duta.us/_GVuGwAA

📲 Get Tarntaran News on Whatsapp 💬