ਸਰਕਾਰ ਵਲੋਂ ਕਿਸਾਨਾਂ ਦੇ ਖਾਤਿਆਂ 'ਚ ਸਿੱਧੀ ਅਦਾਇਗੀ ਤੋਂ ਭੜਕੇ ਆੜ੍ਹਤੀਏ

  |   Punjabnews

ਤਪਾ ਮੰਡੀ, (ਸ਼ਾਮ, ਗਰਗ)- ਅਗਰਵਾਲ ਧਰਮਸ਼ਾਲਾ 'ਚ ਸਮੂਹ ਕੱਚਾ ਆੜ੍ਹਤੀਆ ਐਸੋਸੀਏਸ਼ਨ ਦੀ ਇਕ ਮੀਟਿੰਗ ਪ੍ਰਧਾਨ ਸ਼ੰਟੂ ਮੌੜ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਰਕਾਰ ਵੱਲੋਂ ਕਿਸਾਨਾਂ ਅਤੇ ਆੜ੍ਹਤੀਆਂ ਵਿਚਕਾਰ ਚੱਲ ਰਹੇ ਨਹੁੰ-ਮਾਸ ਦੇ ਰਿਸ਼ਤੇ 'ਚ ਪਾਈਆਂ ਜਾ ਰਹੀਆਂ ਤਰੇੜਾਂ ਦੀ ਜ਼ੋਰਦਾਰ ਨਿੰਦਾ ਕਰ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਸ਼ੰਟੂ ਮੌੜ, ਸਾਬਕਾ ਪ੍ਰਧਾਨ ਮਦਨ ਲਾਲ ਘੁੜੈਲਾ, ਮੀਤ ਪ੍ਰਧਾਨ ਮਨੋਜ ਸਿੰਗਲਾ ਨੇ ਦੱਸਿਆ ਕਿ ਸਰਕਾਰ ਵੱਲੋਂ ਆੜ੍ਹਤੀਆਂ ਦੇ ਵਿਰੋਧ 'ਚ ਜਾ ਕੇ ਫੈਸਲਾ ਲਿਆ ਗਿਆ ਹੈ ਕਿ ਇਸ ਵਾਰ ਝੋਨੇ ਦੀ ਅਦਾਇਗੀ ਕਿਸਾਨਾਂ ਦੇ ਸਿੱਧੇ ਖਾਤਿਆਂ 'ਚ ਪਾਈ ਜਾ ਰਹੀ ਹੈ, ਜਿਸ ਦਾ ਆੜ੍ਹਤੀਆ ਐਸੋਸੀਏਸ਼ਨ ਤਪਾ ਸਖਤ ਵਿਰੋਧ ਕਰਦਾ ਹੈ, ਦਾ ਕਹਿਣਾ ਹੈ ਕਿ ਕਿਸਾਨਾਂ ਅਤੇ ਆੜ੍ਹਤੀਆਂ ਦਾ ਕਈ ਦਹਾਕਿਆਂ ਤੋਂ ਨਹੁੰ-ਮਾਸ ਦਾ ਰਿਸ਼ਤਾ ਬਣਿਆ ਹੋਇਆ ਹੈ, ਤੇ ਸਰਕਾਰ ਉਨ੍ਹਾਂ ਦੇ ਮਨਾਂ 'ਚ ਖਟਾਸ ਪਾ ਰਹੀ ਹੈ।...

ਫੋਟੋ - http://v.duta.us/_sMn4wAA

ਇਥੇ ਪਡ੍ਹੋ ਪੁਰੀ ਖਬਰ — - http://v.duta.us/ZJt_nwEA

📲 Get Punjab News on Whatsapp 💬