12 ਬੋਤਲਾਂ ਸ਼ਰਾਬ ਸਣੇ ਔਰਤ ਗ੍ਰਿਫਤਾਰ

  |   Sangrur-Barnalanews

ਭਵਾਨੀਗੜ੍ਹ(ਕਾਂਸਲ) : ਪੁਲਸ ਵੱਲੋਂ ਨਸ਼ੇ ਵੇਚਣ ਵਾਲੇ ਸਮੱਗਲਰਾਂ ਨੂੰ ਕਾਬੂ ਕਰਨ ਦੀ ਚਲਾਈ ਮੁਹਿੰਮ ਤਹਿਤ ਥਾਣਾ ਮੁਖੀ ਇੰਸਪੈਕਟਰ ਗੁਰਿੰਦਰ ਸਿੰਘ ਬੱਲ ਦੀ ਅਗਵਾਈ ਵਾਲੀ ਪੁਲਸ ਪਾਰਟੀ ਨੇ 12 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਇਕ ਔਰਤ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ।

ਹੈੱਡ ਕਾਂਸਟੇਬਲ ਬਿੱਕਰ ਸਿੰਘ ਨੇ ਦੱਸਿਆ ਕਿ ੳਹ ਜਦੋਂ ਆਪਣੀ ਪੁਲਸ ਪਾਰਟੀ ਸਮੇਤ ਬੱਸ ਅੱਡਾ ਕਾਕੜਾ ਮੌਜੂਦ ਸਨ ਤਾਂ ਮੁਖਬਰ ਖਾਸ ਨੇ ਪੁਲਸ ਨੂੰ ਸੂਚਨਾ ਦਿੱਤੀ ਕਿ ਮੀਤੋ ਪਤਨੀ ਜੰਗੀਰ ਸਿੰਘ ਵਾਸੀ ਜੋਲੀਆਂ ਕਥਿਤ ਤੌਰ 'ਤੇ ਹਰਿਆਣੇ ਤੋਂ ਸਸਤੇ ਭਾਅ ਦੀ ਸ਼ਰਾਬ ਲਿਆ ਕੇ ਇੱਧਰ ਮਹਿੰਗੇ ਭਾਅ ਵੇਚਣ ਦਾ ਗੋਰਖ ਧੰਦਾ ਕਰਦੀ ਹੈ। ਪੁਲਸ ਪਾਰਟੀ ਨੇ ਮੁਖਬਰ ਖਾਸ ਵੱਲੋਂ ਦਿੱਤੀ ਸੂਚਨਾ ਦੇ ਆਧਾਰ 'ਤੇ ਰੇਡ ਕਰ ਕੇ ਉਕਤ ਔਰਤ ਨੂੰ ਉਸ ਦੇ ਘਰੋਂ ਬਾਹਰ ਨਿਕਲਦੇ ਸਮੇਂ ਕਾਬੂ ਕਰ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਕੋਲ ਮੌਜੂਦ ਇਕ ਪਲਾਸਟਿਕ ਦੀ ਕੈਨੀ 'ਚੋਂ 12 ਬੋਤਲਾਂ ਸ਼ਰਾਬ ਦੀਆਂ ਬਰਾਮਦ ਕਰ ਕੇ ਉਕਤ ਔਰਤ ਖਿਲਾਫ ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਫੋਟੋ - http://v.duta.us/foWAXgAA

ਇਥੇ ਪਡ੍ਹੋ ਪੁਰੀ ਖਬਰ — - http://v.duta.us/P_yjJAEA

📲 Get Sangrur-barnala News on Whatsapp 💬