ਵਿਰਾਸਤ ਸੰਭਾਲਣ 'ਚ ਅੰਮਿ੍ਤਸਰ ਜ਼ਿਲਾ ਦੇਸ਼ 'ਚ ਨੰਬਰ ਵਨ

  |   Amritsarnews

ਅੰਮ੍ਰਿਤਸਰ (ਨੀਰਜ) : ਆਪਣੀ ਵਿਰਾਸਤ ਨੂੰ ਸਾਂਭਣ, ਵਿਕਸਤ ਕਰਨ ਤੇ ਅੱਗੇ ਤੋਰਨ ਲਈ ਕੀਤੇ ਗਏ ਕੰਮ ਬਦਲੇ ਅੰਮ੍ਰਿਤਸਰ ਜ਼ਿਲੇ ਨੂੰ ਦੇਸ਼ 'ਚੋਂ ਪਹਿਲਾ ਸਥਾਨ ਮਿਲਿਆ ਹੈ। ਕੱਲ ਨਵੀਂ ਦਿੱਲੀ ਵਿਖੇ ਵਿਗਿਆਨ ਭਵਨ 'ਚ ਕਰਵਾਏ ਗਏ ਵਿਸ਼ੇਸ਼ ਸਮਾਗਮ 'ਚ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਇਹ ਸਨਮਾਨ ਪ੍ਰਾਪਤ ਕੀਤਾ। ਦੱਸਣਯੋਗ ਹੈ ਕਿ ਖੁਦਮੁਖਤਿਆਰ ਸੰਸਥਾ ਵਲੋਂ ਕਿਸੇ ਵਿਸ਼ੇਸ਼ ਪ੍ਰਾਪਤੀ ਲਈ ਦਿੱਤਾ ਜਾਣ ਵਾਲਾ ਦੇਸ਼ ਦਾ ਇਹ ਵੱਕਾਰੀ ਸਨਮਾਨ ਹੈ।

ਐੱਸ. ਡੀ. ਐੱਮ. ਵਿਕਾਸ ਹੀਰਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੇਸ਼ ਭਰ 'ਚੋਂ ਆਏ 1500 ਪ੍ਰਤੀਯੋਗੀਆਂ ਨੂੰ ਪਛਾੜ ਕੇ ਜ਼ਿਲਾ ਅੰਮ੍ਰਿਤਸਰ ਨੂੰ ਇਹ ਐਵਾਰਡ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜੰਡਿਆਲਾ ਗੁਰੂ ਦੇ ਠਠੇਰਿਆਂ ਦੀ ਕਲਾ, ਜੋ ਕਿ ਮਹਾਰਾਜਾ ਰਣਜੀਤ ਸਿੰਘ ਦੇ ਕਾਲ ਵੇਲੇ ਪ੍ਰਫੁੱਲਿਤ ਹੋਈ ਸੀ,ਹੁਣ ਆਖਰੀ ਸਾਹ ਲੈ ਰਹੀ ਸੀ। ਇਸ ਕਲਾ ਨੂੰ ਮੁੜ ਪ੍ਰਫੁੱਲਿਤ ਕਰਨ ਅਤੇ ਇਸ 'ਚੋਂ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਇੱਛਾ ਨਾਲ ਤਤਕਾਲੀਨ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਇਸ ਕਲਾ ਨੂੰ ਮੌਜੂਦਾ ਡਿਜ਼ਾਈਨ ਨਾਲ ਪ੍ਰਫੁੱਲਿਤ ਕਰਨ ਅਤੇ ਇਨ੍ਹਾਂ ਭਾਂਡਿਆਂ ਲਈ ਮੰਡੀ ਲੱਭਣ ਦਾ ਕਾਰਜ ਸ਼ੁਰੂ ਕੀਤਾ।...

ਫੋਟੋ - http://v.duta.us/jGaDpwAA

ਇਥੇ ਪਡ੍ਹੋ ਪੁਰੀ ਖਬਰ — - http://v.duta.us/kHYYDAAA

📲 Get Amritsar News on Whatsapp 💬