40 ਗ੍ਰਾਮ ਹੈਰੋਇਨ ਸਮੇਤ 3 ਕਾਬੂ

  |   Bhatinda-Mansanews

ਬਠਿੰਡਾ (ਵਰਮਾ)-ਸਪੈਸ਼ਲ ਟਾਸਕ ਫੋਰਸ ਬਠਿੰਡਾ ਦੀ ਟੀਮ ਨੇ ਸ਼ੁੱਕਰਵਾਰ ਨੂੰ ਜਾਣਕਾਰੀ ਦੇ ਆਧਾਰ 'ਤੇ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰ ਕੇ 40 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਤਿੰਨਾਂ ਦੋਸ਼ੀਆਂ ਖਿਲਾਫ਼ ਥਾਣਾ ਕੋਤਵਾਲੀ 'ਚ ਕੇਸ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐੱਸ. ਟੀ. ਐੱਫ. ਇੰਚਾਰਜ ਸੁਰਜੀਤ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਪੁਲਸ ਟੀਮ ਸੰਤਪੁਰਾ ਰੋਡ 'ਤੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਗੁਪਤ ਜਾਣਕਾਰੀ ਮਿਲੀ ਕਿ ਨਗਦੀਪ ਕੌਰ ਵਾਸੀ ਪਿੰਡ ਮਹਿਮਾ ਸਵਾਈ, ਉਸ ਦੇ 2 ਸਾਥੀ ਅਰਸ਼ਦੀਪ ਸਿੰਘ ਵਾਸੀ ਪਿੰਡ ਹਰਰਾਏਪੁਰ ਹਾਲ ਆਬਾਦ ਮਾਡਲ ਟਾਊਟ ਵਾਰਡ ਨੰਬਰ 11 ਅਤੇ ਸਤਪਾਲ ਸਿੰਘ ਵਾਸੀ ਐੱਲ. ਆਈ. ਜੀ. ਕੁਆਰਟਰ ਭਾਗੂ ਰੋਡ 'ਤੇ ਨਸ਼ਾ ਸਮੱਗਲਿੰਗ ਕਰਦੇ ਹਨ ਜੋ ਕਿ ਦਿੱਲੀ ਤੋਂ ਹੈਰੋਇਨ ਲਿਆ ਕੇ ਉਸ ਨੂੰ ਬਠਿੰਡਾ ਸਪਲਾਈ ਕਰਦੇ ਹਨ। ਜਾਣਕਾਰੀ ਦੇ ਆਧਾਰ 'ਤੇ ਤਿੰਨਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ 40 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਫੋਟੋ - http://v.duta.us/36adEQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/aYIAYQAA

📲 Get Bhatinda-Mansa News on Whatsapp 💬