ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੀ ਯਾਦ 'ਚ ਖੂਨ ਦਾਨ ਕੈਂਪ ਦਾ ਆਯੋਜਨ

  |   Ludhiana-Khannanews

ਖੰਨਾ (ਬਿਪਨ) : 'ਪੰਜਾਬ ਕੇਸਰੀ ਗਰੁੱਪ' ਵਲੋਂ ਖੰਨਾ 'ਚ ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੀ ਯਾਦ 'ਚ ਸਮਰਪਿਤ ਖੂਨ ਦਾਨ ਕੈਂਪ ਲਾਇਆ ਗਿਆ, ਜਿਸ 'ਚ ਵਿਸ਼ੇਸ਼ ਤੌਰ 'ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸ਼ਿਰੱਕਤ ਕੀਤੀ।

ਉਨ੍ਹਾਂ ਕਿਹਾ ਕਿ ਹਮੇਸ਼ਾ ਦੀ ਇਸ ਪਰਿਵਾਰ ਨੇ ਦੇਸ਼ ਲਈ ਜਾਨਾਂ ਵਾਰੀਆਂ ਹਨ ਅਤੇ ਪਰਿਵਾਰ ਵਲੋਂ ਲਾਲਾ ਜੀ ਦੀ ਯਾਦ 'ਚ ਅਜਿਹੇ ਕੈਂਪ ਲਾਉਣਾ ਬਹੁਤ ਵਧੀਆ ਉਪਰਾਲਾ ਹੈ। ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਲਾਲਾ ਜੀ ਦੇ ਪਰਿਵਾਰ ਨੇ ਦੇਸ਼ ਲਈ ਕਈ ਬਲੀਦਾਨ ਦਿੱਤੇ ਹਨ।

ਇਸ ਮੌਕੇ ਧਰਮਸੋਤ ਨੇ ਕਿਹਾ ਕਿ ਸਰਕਾਰ ਪਹਿਲੀ ਵਾਰ ਸੁਲਤਾਨਪੁਰ ਲੋਧੀ ਵਿਖੇ ਕੈਬਨਿਟ ਮੀਟਿੰਗ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦੇ ਹਨ ਕਿ ਇਹ ਮੀਟਿੰਗ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਧਰਤੀ 'ਤੇ ਹੋਣ ਜਾ ਰਹੀ ਹੈ।

ਫੋਟੋ - http://v.duta.us/8f1UJgAA

ਇਥੇ ਪਡ੍ਹੋ ਪੁਰੀ ਖਬਰ — - http://v.duta.us/W3Bq3wAA

📲 Get Ludhiana-Khanna News on Whatsapp 💬