ਪਿਤਾ ਦੀ ਰਾਹ 'ਤੇ ਚਲਿਆ ਸਰਪੰਚ ਦਾ ਬੇਟਾ, 5 ਕਰੋੜ ਦੀ ਹੈਰੋਇਨ ਸਣੇ ਚੜ੍ਹਿਆ ਅੜਿੱਕੇ

  |   Punjabnews

ਜਲੰਧਰ (ਸੁਧੀਰ, ਸੋਨੂੰ)— ਜਲੰਧਰ ਪੁਲਸ ਨੇ 2 ਨੌਜਵਾਨਾਂ ਨੂੰ 5 ਕਰੋੜ ਦੀ ਹੈਰੋਇਨ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਨ੍ਹਾਂ 'ਚੋਂ ਇਕ ਨੌਜਵਾਨ ਸਰਪੰਚ ਦਾ ਬੇਟਾ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਬਸਤੀ ਬਾਵਾ ਖੇਲ ਅਤੇ ਸੀ. ਆਈ. ਏ.-1 ਜਲੰਧਰ ਦੀਆਂ ਟੀਮਾਂ ਨੇ ਕਪੂਰਥਲਾ ਰੋਡ 'ਤੇ ਨਹਿਰ ਦੇ ਕੋਲ ਨਾਕਾ ਲਗਾਇਆ ਹੋਇਆ ਸੀ। ਮੁਖਬਿਰ ਨੇ ਸੂਚਨਾ ਦਿੱਤੀ ਕਿ ਦੋ ਨੌਜਵਾਨ ਹੈਰੋਇਨ ਸਮੇਤ ਸਕਾਰਪੀਓ ਗੱਡੀ ਪੀ. ਬੀ-05 ਏ-ਕੇ07003 'ਤੇ ਸਵਾਰ ਹੋ ਕੇ ਜਲੰਧਰ ਵੱਲ ਆ ਰਹੇ ਹਨ। ਇਸੇ ਦੌਰਾਨ ਪੁਲਸ ਨੇ ਦੋਹਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਲੈਣ 'ਤੇ ਦੋਹਾਂ ਦੇ ਕੋਲੋਂ 1 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਇਸ ਹੈਰੋਇਨ ਦੀ ਕੀਮਤ ਲਗਭਗ 5 ਕਰੋੜ ਬਣਦੀ ਹੈ। ਦੋਹਾਂ ਦੀ ਪਛਾਣ ਵਿਕਰਮ ਸਿੰਘ ਉਰਫ ਵਿੱਕੀ ਪੁੱਤਰ ਰਾਜ ਸਿੰਘ ਵਾਸੀ ਪਿੰਡ ਫੱਤੇਵਾਲਾ ਹਿਠਾਰ ਥਾਣਾ ਮਮਦੋਟ ਜ਼ਿਲਾ ਫਿਰੋਜ਼ਪੁਰ ਅਤੇ ਕਰਨਵੀਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਕਿਸ਼ੋਰ ਸਿੰਘ ਵਾਲੇ ਥਾਣਾ ਮਮਦੋਟ ਜ਼ਿਲਾ ਫਿਰੋਜ਼ਪੁਰ ਦੇ ਰੂਪ 'ਚ ਹੋਈ ਹੈ। ਵਿਕਰਮ ਸਿੰਘ ਦਾ ਪਿਤਾ ਪਿੰਡ ਦਾ ਸਰਪੰਚ ਦੱਸਿਆ ਜਾ ਰਿਹਾ ਹੈ ਅਤੇ ਉਹ ਵੀ ਪਹਿਲਾਂ ਤੋਂ ਹੀ ਤਸਕਰੀ ਦੇ ਧੰਦੇ 'ਚ ਸ਼ਾਮਲ ਹੋਣ ਦੇ ਚਲਦਿਆਂ ਜੇਲ 'ਚ ਬੰਦ ਹੈ।

ਫੋਟੋ - http://v.duta.us/qnmDuwAA

ਇਥੇ ਪਡ੍ਹੋ ਪੁਰੀ ਖਬਰ — - http://v.duta.us/iKajpQAA

📲 Get Punjab News on Whatsapp 💬