ਸਿਮਰਜੀਤ ਬੈਂਸ ਖਿਲਾਫ ਫੁੱਟਿਆ ਡੀ. ਸੀ. ਦਫਤਰ ਦੇ ਮੁਲਾਜ਼ਮਾਂ ਦਾ ਗੁੱਸਾ (ਵੀਡੀਓ)

  |   Ludhiana-Khannanews

ਲੁਧਿਆਣਾ (ਨਰਿੰਦਰ) : ਗੁਰਦਾਸਪੁਰ ਦੇ ਡੀ. ਸੀ. ਵਿਪੁਲ ਉੱਜਵਾਲ ਨਾਲ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵਲੋਂ ਦੁਰਵਿਹਾਰ ਕਰਨ ਦਾ ਮਾਮਲਾ ਲਗਾਤਾਰ ਤੂਲ ਫੜ੍ਹਦਾ ਜਾ ਰਿਹਾ ਹੈ। ਬੀਤੇ ਦਿਨ ਬਟਾਲਾ ਦੇ ਐੱਸ. ਡੀ. ਐੱਮ. ਵਲੋਂ ਸਿਮਰਜੀਤ ਬੈਂਸ ਖਿਲਾਫ ਪਰਚਾ ਵੀ ਦਰਜ ਕਰਾਇਆ ਗਿਆ ਸੀ ਪਰ ਸੋਮਵਾਰ ਨੂੰ ਪੂਰੇ ਪੰਜਾਬ ਦੇ ਡੀ. ਸੀ. ਦਫਤਰਾਂ ਦੇ ਮੁਲਾਜ਼ਮ ਹੜਤਾਲ 'ਤੇ ਚਲੇ ਗਏ ਹਨ।

ਇਸ ਦੇ ਤਹਿਤ ਲੁਧਿਆਣਾ ਦੇ ਡੀ. ਸੀ. ਦਫਤਰ ਦੇ ਮੁਲਾਜ਼ਮਾਂ ਨੇ ਵੀ ਕਲਮ ਛੋੜ ਹੜਤਾਲ ਕੀਤੀ ਗਈ ਅਤੇ ਪੂਰੇ ਦਫਤਰ ਨੂੰ ਤਾਲੇ ਲਾ ਦਿੱਤੇ ਗਏ। ਦਫਤਰ ਦੇ ਬਾਹਰ ਮੁਲਾਜ਼ਮਾਂ ਵਲੋਂ ਵੱਡਾ ਧਰਨਾ ਲਾਇਆ ਗਿਆ ਹੈ ਅਤੇ ਸਿਮਰਜੀਤ ਬੈਂਸ ਖਿਲਾਫ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਉਨ੍ਹਾਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਗਈ ਹੈ। ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜੇਕਰ ਸਿਮਰਜੀਤ ਸਿੰਘ ਬੈਂਸ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਉਹ ਮੰਗਲਵਾਰ ਨੂੰ ਰਣਨੀਤੀ ਬਣਾ ਕੇ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਚਲੇ ਜਾਣਗੇ। ਦੱਸ ਦੇਈਏ ਕਿ ਮੁਲਾਜ਼ਮਾਂ ਵਲੋਂ ਕੀਤੀ ਗਈ ਹੜਤਾਲ ਕਾਰਨ ਡੀ. ਸੀ. ਦਫਤਰਾਂ 'ਚ ਕੋਈ ਕੰਮ ਨਹੀਂ ਹੋ ਰਿਹਾ, ਜਿਸ ਕਾਰਨ ਸੂਬਾ ਸਰਕਾਰ ਨੂੰ ਕਰੋੜਾਂ ਰੁਪਏ ਦਾ ਘਾਟਾ ਪੈ ਰਿਹਾ ਹੈ।

ਇਥੇ ਪਡ੍ਹੋ ਪੁਰੀ ਖਬਰ — - http://v.duta.us/Dkk13gAA

📲 Get Ludhiana-Khanna News on Whatsapp 💬