ਸਿਰਸਾ ਵਲੋਂ ਕੈਪਟਨ 'ਤੇ ਜਵਾਬੀ ਹਮਲਾ, ਸਰਕਾਰ ਦੇ ਕਹਿਣ 'ਤੇ ਨਹੀਂ ਰੁਕਣਗੇ ਧਾਰਮਿਕ ਆਯੋਜਨ

  |   Chandigarhnews

ਜਲੰਧਰ/ਚੰਡੀਗੜ੍ਹ (ਚਾਵਲਾ, ਰਮਨਜੀਤ) : ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਮਨਜਿੰਦਰ ਸਿੰਘ ਸਿਰਸਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਜਵਾਬੀ ਹਮਲਾ ਕੀਤਾ ਹੈ। ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਾਂਝਾ ਸਮਾਗਮ ਆਯੋਜਿਤ ਕਰਨ ਲਈ ਯਤਨ ਨਾ ਕਰਨ ਦਾ ਭਾਂਡਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਸੰਸਥਾਵਾਂ ਸਿਰ ਭੰਨਣ ਦੇ ਯਤਨ ਦਾ ਠੋਕਵਾਂ ਜਵਾਬ ਦਿੱਤਾ ਹੈ। ਉਨ੍ਹਾਂ ਆਖਿਆ ਕਿ ਅਸਲੀਅਤ ਇਹ ਹੈ ਕਿ ਕੈਪਟਨ ਅਤੇ ਉਨ੍ਹਾਂ ਦੇ ਸਾਥੀ ਇਸ ਪਵਿੱਤਰ ਅਤੇ ਇਤਿਹਾਸਕ ਮੌਕੇ 'ਤੇ ਗੁਰਦੁਆਰਾ ਬੇਰ ਸਾਹਿਬ ਵਿਖੇ ਹੋ ਰਹੇ ਸਮਾਗਮਾਂ ਨੂੰ ਰੋਕਣਾ ਚਾਹੁੰਦੇ ਹਨ। ਇਥੇ ਜਾਰੀ ਕੀਤੇ ਇਕ ਬਿਆਨ 'ਚ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਵਾਰ-ਵਾਰ ਅਪੀਲ ਕਰਨ, ਲਿਖਤੀ ਚਿੱਠੀਆਂ ਭੇਜਣ ਅਤੇ ਖੁਦ ਨਿੱਜੀ ਤੌਰ 'ਤੇ ਮੁਲਾਕਾਤ ਕਰਨ ਦੇ ਬਾਵਜੂਦ ਵੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਹੁਕਮਾਂ ਅਨੁਸਾਰ ਤਾਲਮੇਲ ਕਮੇਟੀ ਲਈ ਮੈਂਬਰਾਂ ਦੇ ਨਾਂ ਨਹੀਂ ਭੇਜੇ ਅਤੇ ਚੁੱਪੀ ਧਾਰ ਕੇ ਰੱਖੀ।...

ਫੋਟੋ - http://v.duta.us/FFdsoQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/XMVdLAAA

📲 Get Chandigarh News on Whatsapp 💬