20 ਗ੍ਰਾਮ ਹੈਰੋਇਨ ਸਣੇ ਇਕ ਗ੍ਰਿਫਤਾਰ

  |   Hoshiarpurnews

ਹੁਸ਼ਿਆਰਪੁਰ (ਅਮਰਿੰਦਰ)— ਥਾਣਾ ਸਿਟੀ ਦੀ ਪੁਲਸ ਨੇ ਨਾਕਾਬੰਦੀ ਦੌਰਾਨ ਦੋਸ਼ੀ ਕੋਲੋਂ 20 ਗ੍ਰਾਮ ਹੈਰੋਇਨ ਵਰਗਾ ਨਸ਼ੇ ਵਾਲਾ ਪਾਊਡਰ ਬਰਾਮਦ ਕਰਕੇ ਗ੍ਰਿਫਤਾਰ ਕਰਨ ਸਫਲਤਾ ਹਾਸਲ ਕੀਤੀ ਹੈ। ਥਾਣਾ ਸਿਟੀ ਦੇ ਐੱਸ. ਐੱਚ. ਓ. ਇੰਸਪੈਕਟਰ ਗੋਬਿੰਦਰ ਕੁਮਾਰ ਬੰਟੀ ਨੇ ਦੱਸਿਆ ਕਿ ਗ੍ਰਿਫਤਾਰ ਦੋਸ਼ੀ ਦੀ ਪਛਾਣ ਲਵ ਕੁਮਾਰ ਪੁੱਤਰ ਰਾਮ ਲਾਲ ਨਿਵਾਸੀ ਘੰਟਾਘਰ ਵਜੋਂ ਹੋਈ। ਉਨ੍ਹਾਂ ਦੱਸਿਆ ਕਿ ਦੋਸ਼ੀ ਲਵ ਕੁਮਾਰ ਦੀ ਪੁਲਸ ਨੇ ਨਾਕਾਬੰਦੀ ਦੌਰਾਨ ਅਫਗਾਨ ਰੋਡ 'ਤੇ ਜਦੋਂ ਤਲਾਸ਼ੀ ਲਈ ਤਾਂ ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ ਸੀ। ਉਨ੍ਹਾਂ ਦੱਸਿਆ ਕਿ ਦੋਸ਼ੀ ਲਵ ਕੁਮਾਰ ਖਿਲਾਫ ਪੁਲਸ ਥਾਣੇ 'ਚ ਪਹਿਲਾਂ ਵੀ 3 ਮਾਮਲੇ ਦਰਜ ਹਨ, ਜਿਨ੍ਹਾਂ 'ਚੋਂ 1 'ਚ ਉਸ ਨੂੰ ਸਜ਼ਾ ਵੀ ਹੋਈ ਹੈ। ਪੁਲਸ ਨੇ ਲਵ ਕੁਮਾਰ ਖਿਲਾਫ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਫੋਟੋ - http://v.duta.us/Vc22EQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/ddJkTAAA

📲 Get Hoshiarpur News on Whatsapp 💬