3 ਬੱਚਿਆਂ ਸਮੇਤ ਮਾਂ ਨੇ ਨਿਗਲੀ ਜ਼ਹਿਰੀਲੀ ਚੀਜ਼: ਹਾਲਤ ਗੰਭੀਰ

  |   Patialanews

ਸਮਾਣਾ (ਦਰਦ)—ਜ਼ਿਲਾ ਸੰਗਰੂਰ ਦੇ ਪਿੰਡ ਮੌੜ ਤੋਂ ਆਈ 3 ਮਾਸੂਮ ਬੱਚਿਆਂ ਦੀ ਮਾਂ ਨੇ ਬੱਚਿਆਂ ਸਮੇਤ ਸਥਾਨਕ ਬਾਬਾ ਬੰਦਾ ਸਿੰਘ ਬਹਾਦਰ ਚੌਕ 'ਚ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਵਿਖੇ ਲਿਆਂਦਾ ਗਿਆ। ਹਾਲਤ ਗੰਭੀਰ ਹੋਣ ਕਾਰਣ ਉਨ੍ਹਾਂ ਨੂੰ ਪਟਿਆਲਾ ਰੈਫਰ ਕਰ ਦਿੱਤਾ।

ਜਾਣਕਾਰੀ ਅਨੁਸਾਰ ਐਤਵਾਰ ਦੁਪਹਿਰ ਸਮੇਂ ਸੰਗਰੂਰ ਦੇ ਪਿੰਡ ਮੌੜ ਦੀ ਇਕ ਔਰਤ ਸਰਬਜੀਤ ਕੌਰ (32) 3 ਮਾਸੂਮ ਬੱਚਿਆਂ ਰਮਨਦੀਪ (12), ਜਸ਼ਨਪ੍ਰੀਤ (9) ਅਤੇ ਅਮਨਦੀਪ ਕੌਰ (5) ਨਾਲ ਦੁਪਹਿਰ ਸਮੇਂ ਬਾਬਾ ਬੰਦਾ ਸਿੰਘ ਬਹਾਦਰ ਚੌਕ 'ਚ ਪਹੁੰਚੀ ਅਤੇ ਦੇਖਦਿਆਂ ਹੀ ਦੇਖਦਿਆਂ ਤਿੰਨਾਂ ਬੱਚਿਆਂ ਸਮੇਤ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਲੋਕਾਂ ਨੂੰ ਪਤਾ ਲੱਗਣ 'ਤੇ ਉਨ੍ਹਾਂ ਔਰਤ ਅਤੇ ਉਸ ਦੇ ਬੱਚਿਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਅਤੇ ਉਸ ਦੇ ਪਤੀ ਸੁਖਵਿੰਦਰ ਸਿੰਘ ਨੂੰ ਸੂਚਿਤ ਕੀਤਾ। ਉਹ ਵੀ ਹਸਪਤਾਲ ਪਹੁੰਚ ਗਿਆ। ਸਭ ਦੀ ਹਾਲਤ ਗੰਭੀਰ ਹੋਣ ਕਾਰਣ ਉਨ੍ਹਾਂ ਨੂੰ ਮੁਢਲੀ ਡਾਕਟਰੀ ਸਹਾਇਤਾ ਦੇਣ ਤੋਂ ਬਾਅਦ ਪਟਿਆਲਾ ਰੈਫਰ ਕਰ ਦਿੱਤਾ। ਸਿਟੀ ਥਾਣਾ ਦੇ ਏ. ਐੱਸ. ਆਈ. ਸ਼ਿੰਦਰ ਸਿੰਘ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਲਾਜ ਲਈ ਪਟਿਆਲਾ ਦਾਖਲ ਕਰਵਾਇਆ ਗਿਆ ਹੈ। ਬਿਆਨ ਦਰਜ ਕਰਵਾਉਣ ਦੀ ਸਥਿਤੀ ਵਿਚ ਨਾ ਹੋਣ ਕਾਰਣ ਉਨ੍ਹਾਂ ਦੇ ਬਿਆਨ ਦਰਜ ਨਹੀਂ ਹੋ ਸਕੇ। ਉਹ ਮਾਮਲੇ ਦੀ ਜਾਂਚ ਕਰ ਰਹੇ ਹਨ।

ਫੋਟੋ - http://v.duta.us/spcNJgAA

ਇਥੇ ਪਡ੍ਹੋ ਪੁਰੀ ਖਬਰ — - http://v.duta.us/d0PJowAA

📲 Get Patiala News on Whatsapp 💬