[chandigarh] - ਜੰਗਲਾਤ ਵਰਕਰਾਂ ਨੇ ਲਾਇਆ ਧਰਨਾ

  |   Chandigarhnews

ਚੰਡੀਗੜ੍ਹ (ਨਿਆਮੀਆਂ)-ਜੰਗਲਾਤ ਵਰਕਰ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਲਗਾਇਆ ਗਿਆ ਧਰਨਾ 8ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ ਵੇਲੇ ਉਨ੍ਹਾਂ ਨਾਲ ਜੋ ਵਾਅਦੇ ਕੀਤੇ ਗਏ ਸਨ, ਸਰਕਾਰ ਚਲਾ ਰਹੀ ਕਾਂਗਰਸ ਪਾਰਟੀ ਉਨ੍ਹਾਂ ਵਾਅਦਿਆਂ ਤੋਂ ਬਿਲਕੁਲ ਮੁੱਕਰ ਗਈ ਹੈ ਅਤੇ ਇਹ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ ਜਿਸ ਕਰਕੇ ਜੰਗਲਾਤ ਕਰਮਚਾਰੀਆਂ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਕੱਚੇ ਕਾਮੇ ਪੱਕੇ ਕੀਤੇ ਜਾਣ, ਵਰਕਰਾਂ ਦੀਆਂ ਰੁਕੀਆਂ ਤਨਖਾਹਾਂ ਤੁਰੰਤ ਜਾਰੀ ਕੀਤੀਆਂ ਜਾਣ, ਵਿਧਾਨ ਸਭਾ ਚੋਣਾਂ ਵੇਲੇ ਉਨ੍ਹਾਂ ਨਾਲ ਕੀਤੇ ਗਏ ਵਾਅਦੇ ਪੂਰੇ ਕੀਤੇ ਜਾਣ। ਇਸ ਮੌਕੇ ਯੂਨੀਅਨ ਦੇ ਆਗੂ ਬਲਵੀਰ ਸਿੰਘ ਮਡੌਲੀ, ਜਸਵਿੰਦਰ ਸਿੰਘ ਸੌਜਾ ਨੇ ਸੰਬੋਧਨ ਕੀਤਾ। ਇਸ ਮੌਕੇ ਬਲਵਿੰਦਰ ਸਿੰਘ, ਅਵਤਾਰ ਸਿੰਘ, ਰੂਪ ਸਿੰਘ, ਸੋਹਣ ਸਿੰਘ, ਅਮਰਜੀਤ ਸਿੰਘ, ਜਗਤਾਰ ਸਿਘ, ਬਲਵਿੰਦਰ ਸਿੰਘ ਵੀ ਮੌਜੂਦ ਸਨ।

ਫੋਟੋ - http://v.duta.us/tNhhHgAA

ਇਥੇ ਪਡ੍ਹੋ ਪੁਰੀ ਖਬਰ — - http://v.duta.us/fyMi6AAA

📲 Get Chandigarh News on Whatsapp 💬