[chandigarh] - ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਲਾਇਆ ਪਲੇਸਮੈਂਟ ਕੈਂਪ : ਬਰਾਡ਼

  |   Chandigarhnews

ਚੰਡੀਗੜ੍ਹ (ਨਿਆਮੀਆਂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਵਿੱਢੀ ‘ਘਰ-ਘਰ ਰੋਜ਼ਗਾਰ’ ਮੁਹਿੰਮ ਤਹਿਤ ਜ਼ਿਲਾ ਰੋਜ਼ਗਾਰ ਤੇ ਕਬਿਊਰੋ ਵਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ। ਇਸ ਪਲੇਸਮੈਂਟ ਕੈਂਪ ਵਿਚ ਬਤੌਰ ਮੁੱਖ ਮਹਿਮਾਨ ਜ਼ਿਲਾ ਰੋਜ਼ਗਾਰ ਅਫਸਰ ਹਰਪ੍ਰੀਤ ਕੌਰ ਬਰਾਡ਼ ਨੇ ਸ਼ਿਰਕਤ ਕੀਤੀ। ਪਲੇਸਮੈਂਟ ਕੈਂਪ ਦਾ ਲਾਭ ਲੈਣ ਲਈ ਪੁੱਜੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਜ਼ਿਲਾ ਰੋਜ਼ਗਾਰ ਅਫਸਰ ਨੇ ਕਿਹਾ ਕਿ ਨੌਜਵਾਨਾਂ ਨੂੰ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਘਰ-ਘਰ ਰੋਜ਼ਗਾਰ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ ਅਤੇ ਇਨ੍ਹਾਂ ਰੋਜ਼ਗਾਰ ਮੇਲਿਆਂ ਵਿਚ ਮਿਲਦੇ ਮੌਕਿਆਂ ਦਾ ਲਾਹਾ ਲੈ ਕੇ ਆਪਣੇ ਪੈਰਾਂ ’ਤੇ ਖਡ਼੍ਹੇ ਹੋਣਾ ਚਾਹੀਦਾ ਹੈ। ਇਸ ਪਲੇਸਮੈਂਟ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਰੋਜ਼ਗਾਰ ਅਫਸਰ ਨੇ ਦੱਸਿਆ ਕਿ ਅੱਜ ਦੇ ਇਸ ਕੈਂਪ ਵਿਚ ਏ ਟੂ ਆਈ. ਟੀ. ਪ੍ਰਾਈਵੇਟ ਲਿਮਟਿਡ ਕੰਪਨੀ ਨੇ ਹਿੱਸਾ ਲਿਆ ਅਤੇ 23 ਨੌਜਵਾਨ ਰੋਜ਼ਗਾਰ ਪ੍ਰਾਪਤ ਕਰਨ ਲਈ ਇੰਟਰਵਿਊ ਦੇਣ ਲਈ ਪੁੱਜੇ ਸਨ, ਜਿਨ੍ਹਾਂ ’ਚੋਂ 12 ਨੂੰ ਨੌਕਰੀ ਲਈ ਸ਼ਾਰਟਲਿਸਟ ਕੀਤਾ ਗਿਆ। ਜ਼ਿਕਰਯੋਗ ਹੈ ਕਿ ਕੈਪਟਨ ਸਰਕਾਰ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਅਤੇ ਆਤਮ-ਨਿਰਭਰ ਬਣਾਉਣ ਲਈ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਦੇ ਸਾਰਥਕ ਸਿੱਟੇ ਸਾਹਮਣੇ ਆਏ ਹਨ। ਬਰਾਡ਼ ਨੇ ਦੱਸਿਆ ਕਿ ਜ਼ਿਲੇ ਵਿਚ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਇਸ ਸਾਲ ਜ਼ਿਲੇ ਵਿਚ 13 ਫਰਵਰੀ ਤੋਂ 21 ਫਰਵਰੀ ਤਕ ਰੋਜ਼ਗਾਰ ਮੇਲੇ ਲਗਾਏ ਜਾਣਗੇ।

ਫੋਟੋ - http://v.duta.us/xEOxcwAA

ਇਥੇ ਪਡ੍ਹੋ ਪੁਰੀ ਖਬਰ — - http://v.duta.us/aOObmwAA

📲 Get Chandigarh News on Whatsapp 💬