[faridkot-muktsar] - ਮਾਪੇ ਨਾਬਾਲਗ ਬੱਚਿਆਂ ਨੂੰ ਵਾਹਨ ਚਲਾਉਣ ਲਈ ਨਾ ਦੇਣ : ਟਰੈਫਿਕ ਇੰਚਾਰਜ

  |   Faridkot-Muktsarnews

ਫਰੀਦਕੋਟ (ਨਰਿੰਦਰ)-ਟਰੈਫਿਕ ਪੁਲਸ ਕੋਟਕਪੂਰਾ ਦੇ ਇੰਚਾਰਜ ਏ. ਐੱਸ. ਆਈ. ਹਰਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਵਿਸ਼ੇਸ਼ ਨਾਕਾਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ‘ਰਾਸ਼ਟਰੀ ਸਡ਼ਕ ਸੁਰੱਖਿਆ ਹਫਤੇ’ ਦੌਰਾਨ ਟਰੈਫਿਕ ਨਿਯਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਵਾਉਣ ਲਈ ਟਰੈਫਿਕ ਪੁਲਸ ਵੱਲੋਂ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ। ਥਾਣਾ ਸਿਟੀ ਕੋਟਕਪੂਰਾ ਦੇ ਏ. ਐੱਸ. ਆਈ. ਗੁਰਜੰਟ ਸਿੰਘ ਅਤੇ ਮੁਲਾਜ਼ਮਾਂ ਨੇ ਬੱਤੀਆਂ ਵਾਲੇ ਚੌਕ ਵਿਚ ਦੋਪਹੀਆ ਵਾਹਨਾਂ ’ਤੇ ਦੋ ਤੋਂ ਵੱਧ ਸਵਾਰੀਆਂ ਬੈਠਣ, ਕਾਗਜ਼ਾਤ ਪੂਰੇ ਨਾ ਹੋਣ, ਨਾਬਾਲਗ ਬੱਚਿਆਂ ਵੱਲੋਂ ਵਾਹਨ ਚਲਾਉਣ ਅਤੇ ਚਾਰ ਪਹੀਆ ਵਾਹਨ ਚਲਾਉਣ ਸਮੇਂ ਸੀਟ ਬੈਲਟ ਦੀ ਵਰਤੋਂ ਨਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ। ਇਸ ਦੌਰਾਨ ਮਾਮੂਲੀ ਦਸਤਾਵੇਜ਼ ਦੀ ਘਾਟ ਵਾਲਿਆਂ ਨੂੰ ਚਿਤਾਵਨੀ ਦੇ ਕੇ ਛੱਡਿਆ ਗਿਆ। ਇਸ ਸਮੇਂ ਟਰੈਫਿਕ ਇੰਚਾਰਜ ਹਰਪਾਲ ਸਿੰਘ ਨੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਟਰੈਫਿਕ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਅਤੇ ਵਾਹਨ ਚਲਾਉਂਦੇ ਸਮੇਂ ਸੀਟ ਬੈਲਟ ਦਾ ਇਸਤੇਮਾਲ ਕਰਨ। ਉਨ੍ਹਾਂ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਨਾਬਾਲਗ ਬੱਚਿਆਂ ਨੂੰ ਵਾਹਨ ਚਲਾਉਣ ਲਈ ਨਾ ਦੇਣ ਕਿਉਂਕਿ ਜ਼ਿਆਦਾਤਰ ਛੋਟੇ-ਵੱਡੇ ਸੜਕ ਹਾਦਸਿਆਂ ਦਾ ਕਾਰਨ ਨਾਬਾਲਗ ਬੱਚਿਆਂ ਵੱਲੋਂ ਵਾਹਨ ਚਲਾਉਣਾ ਹੀ ਹੈ।

ਫੋਟੋ - http://v.duta.us/wJIFLAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/KmGN0QAA

📲 Get Faridkot-Muktsar News on Whatsapp 💬