[faridkot-muktsar] - ਸਰਕਾਰੀ ਸਕੂਲ ਰੁਪਾਣਾ ਵਿਖੇ ਨਸ਼ਿਆਂ ਵਿਰੋਧੀ ਜਾਗਰੂਕਤਾ ਸੈਮੀਨਾਰ

  |   Faridkot-Muktsarnews

ਫਰੀਦਕੋਟ (ਪਵਨ, ਸੁਖਪਾਲ, ਦਰਦੀ)-ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਨਸ਼ਾ ਮੁਕਤ ਪੰਜਾਬ’ ਮੁਹਿੰਮ ਤਹਿਤ ਜ਼ਿਲਾ ਪੁਲਸ ਮੁਖੀ ਮਨਜੀਤ ਸਿੰਘ ਢੇਸੀ ਦੇ ਨਿਰਦੇਸ਼ਾਂ ’ਤੇ ਜ਼ਿਲਾ ਪੁਲਸ ਵੱਲੋਂ ਲੋਕਾਂ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਡ਼ੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਕੜੀ ਤਹਿਤ ਜ਼ਿਲਾ ਪੁਲਸ ਦੀ ਨਸ਼ਾ ਵਿਰੋਧੀ ਚੇਤਨਾ ਯੂਨਿਟ ਦੇ ਇੰਚਾਰਜ ਏ. ਐੱਸ. ਆਈ. ਗੁਰਾਂਦਿੱਤਾ ਸਿੰਘ, ਏ. ਐੱਸ. ਆਈ. ਕਾਸਮ ਅਲੀ ਅਤੇ ਨਾਇਬ ਸਿੰਘ ਨੂਰੀ ਵੱਲੋਂ ਸਰਕਾਰੀ ਸੀ. ਸੈ. ਸਕੂਲ (ਲਡ਼ਕਿਆਂ) ਰੁਪਾਣਾ ਵਿਖੇ ਨਸ਼ਿਆਂ ਵਿਰੋਧੀ ਸੈਮੀਨਾਰ ਕਰਵਾਇਆ ਗਿਆ। ਟੀਮ ਮੈਂਬਰਾਂ ਨੇ ਕਿਹਾ ਕਿ ਨਸ਼ਿਆਂ ਕਾਰਨ ਕਈ ਘਰ ਬਰਬਾਦ ਹੋ ਗਏ ਹਨ। ਇਸ ਲਈ ਸਾਨੂੰ ਸਾਰਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ। ਇਸ ਸਮੇਂ ਟੀਮ ਮੈਂਬਰਾਂ ਨੇ ਟਰੈਫਿਕ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮਾਪੇ ਛੋਟੇ ਬੱਚਿਆਂ ਨੂੰ ਕੋਈ ਵੀ ਵਾਹਨ ਨਾ ਚਲਾਉਣ ਲਈ ਦੇਣ। ਦੋਪਹੀਆ ਵਾਹਨ ਚਲਾਉਂਦੇ ਸਮੇਂ ਹੈਲਮਟ ਦੀ ਵਰਤੋਂ ਕਰਨੀ ਚਾਹੀਦੀ ਹੈ। ਵਿਦਿਆਰਥੀਆਂ ਨੇ ਇਸ ਮੌਕੇ ਪ੍ਰਣ ਕੀਤਾ ਕਿ ਅਸੀਂ ਨਾ ਤਾਂ ਨਸ਼ੇ ਕਰਾਂਗੇ ਅਤੇ ਨਾ ਹੀ ਪਰਿਵਾਰ ’ਚ ਕਿਸੇ ਹੋਰ ਨੂੰ ਕਰਨ ਦੇਵਾਂਗਾ ਅਤੇ ਟਰੈਫਿਕ ਨਿਯਮਾਂ ਦੀ ਵੀ ਪਾਲਣਾ ਕਰਾਂਗੇ।

ਫੋਟੋ - http://v.duta.us/qWWPngAA

ਇਥੇ ਪਡ੍ਹੋ ਪੁਰੀ ਖਬਰ — - http://v.duta.us/vbNUWQAA

📲 Get Faridkot-Muktsar News on Whatsapp 💬