[faridkot-muktsar] - ਹਨੀ ਫੱਤਣਵਾਲਾ ਦੇ ਸਹਿਯੋਗ ਨਾਲ ਪਿੰਡ ਚੱਕ ਮੋਤਲੇਵਾਲਾ ਨੂੰ ਮਿਲਿਆ ਪਾਣੀ ਵਾਲਾ ਟੈਂਕਰ

  |   Faridkot-Muktsarnews

ਫਰੀਦਕੋਟ (ਪਵਨ, ਖੁਰਾਣਾ)- ‘‘ਸੂਬੇ ਦੀ ਕਾਂਗਰਸ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਹਮੇਸ਼ਾ ਵਚਨਬੱਧ ਹੈ ਅਤੇ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਪੂਰੇ ਕੀਤੇ ਜਾ ਰਹੇ ਹਨ। ਇਸ ਕਰ ਕੇ ਲੋਕਾਂ ’ਚ ਕਾਂਗਰਸ ਪਾਰਟੀ ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ’’। ਇਹ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਬਰਾਡ਼ ਹਨੀ ਫੱਤਣਵਾਲਾ ਨੇ ਪਿੰਡ ਚੱਕ ਮੋਤਲੇਵਾਲਾ ਵਿਖੇ ਪਿੰਡ ਵਾਸੀਆਂ ਨੂੰ ਪਾਣੀ ਦਾ ਟੈਂਕਰ ਸੌਂਪਣ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਲੰਮੇ ਸਮੇਂ ਤੋਂ ਮੰਗ ਸੀ ਕਿ ਪਿੰਡ ’ਚ ਪਾਣੀ ਵਾਲੇ ਟੈਂਕਰ ਦੀ ਸੁਵਿਧਾ ਉਪਲੱਬਧ ਕਰਵਾਈ ਜਾਵੇ। ਇਸ ਉਪਰੰਤ ਹਨੀ ਫੱਤਣਵਾਲਾ ਨੇ ਪਾਰਲੀਮੈਂਟ ਮੈਂਬਰ ਸ਼ੇਰ ਸਿੰਘ ਘੁਬਾਇਆ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨੇ ਐੱਮ. ਪੀ. ਕੋਟੇ ’ਚੋਂ ਪਿੰਡ ਵਾਸੀਆਂ ਨੂੰ ਇਹ ਪਾਣੀ ਵਾਲਾ ਟੈਂਕਰ ਮੁਹੱਇਆ ਕਰਵਾ ਕੇ ਦਿੱਤਾ। ਇਸ ਦੌਰਾਨ ਪਿੰਡ ਵਾਸੀਆਂ ਨੇ ਜਿੱਥੇ ਟੈਂਕਰ ਦੇਣ ਲਈ ਸੂਬਾ ਸਰਕਾਰ ਦਾ ਧੰਨਵਾਦ ਕੀਤਾ, ਉੱਥੇ ਹੀ ਹਨੀ ਫੱਤਣਵਾਲਾ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ, ਜਿਨ੍ਹਾਂ ਦੀ ਬਦੌਲਤ ਉਨ੍ਹਾਂ ਨੂੰ ਉਕਤ ਪਾਣੀ ਵਾਲਾ ਟੈਂਕਰ ਮਿਲਿਆ ਹੈ। ਪਿੰਡ ਵਾਸੀਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਹਮੇਸ਼ਾ ਉਨ੍ਹਾਂ ਦੇ ਮੋਢੇ ਨਾਲ ਮੋਢਾ ਲਾ ਕੇ ਖਡ਼੍ਹੇ ਹਨ ਅਤੇ ਪਾਰਟੀ ਦੀ ਮਜ਼ਬੂਤੀ ਲਈ ਹਮੇਸ਼ਾ ਸਾਥ ਦਿੰਦੇ ਰਹਿਣਗੇ। ਇਸ ਮੌਕੇ ਦਰਸ਼ਨ ਸਿੰਘ ਨੰਬਰਦਾਰ, ਗੁਰਤੇਜ ਸਿੰਘ ਪੰਚ, ਕਰਨੈਲ ਸਿੰਘ ਪੰਚ, ਰਣਜੀਤ ਸਿੰਘ ਸਾਬਕਾ ਪੰਚ, ਮਲਕੀਤ ਸਿੰਘ ਸਾਬਕਾ ਪੰਚ, ਬਲਦੇਵ ਸਿੰਘ ਸਾਬਕਾ ਸਰਪੰਚ, ਬਲਕਰਨ ਸਿੰਘ, ਜੱਸਾ ਸਿੰਘ, ਸੁਖਮੰਦਰ ਸਿੰਘ, ਕਰਨੈਲ ਸਿੰਘ, ਜੋਗਿੰਦਰ ਸਿੰਘ, ਮਿੱਠੂ ਸਿੰਘ, ਸੁਖਦੇਵ ਸਿੰਘ, ਗੁਰਜੰਟ ਸਿੰਘ, ਗੁਰਦੇਵ ਸਿੰਘ, ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ।

ਫੋਟੋ - http://v.duta.us/Cd31JwAA

ਇਥੇ ਪਡ੍ਹੋ ਪੁਰੀ ਖਬਰ — - http://v.duta.us/yrRkzwAA

📲 Get Faridkot-Muktsar News on Whatsapp 💬