[gurdaspur] - ਬਿਜਲੀ ਮੁਲਾਜ਼ਮਾਂ ਨੇ ਮੰਗਾਂ ਸਬੰਧੀ ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ

  |   Gurdaspurnews

ਗੁਰਦਾਸਪੁਰ (ਵਿਨੋਦ)-ਟੈਕਨੀਕਲ ਸਰਵਿਸਜ਼ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਿੱਤ ਸਕੱਤਰ ਪੰਜਾਬ ਸੁਰਿੰਦਰ ਪੱਪੂ ਅਤੇ ਪ੍ਰਧਾਨ ਲਖਵਿੰਦਰ ਸਿੰਘ ਸੈਣੀ ਦੀ ਅਗਵਾਈ ਵਿਚ ਪੁਰਾਣਾ ਸ਼ਾਲਾ ਬਿਜਲੀ ਬੋਰਡ ਦੇ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ । ਇਸ ਮੌਕੇ ’ਤੇ ਸੁਰਿੰਦਰ ਪੱਪੂ ਸਮੇਤ ਹੋਰ ਬੁਲਾਰਿਆਂ ਨੇ ਦੱਸਿਆ ਕਿ ਜਿਥੇ ਪਾਵਰਕਾਮ ਦੇ ਮੁਲਾਜ਼ਮ ਆਪਣੀਆਂ ਮੰਨੀਆਂ ਮੰਗਾਂ ਮਨਾਉਣ ਲਈ ਸੰਘਰਸ਼ ਦੇ ਰਾਹ ’ਤੇ ਹਨ, ਉਥੇ ਲਗਾਤਾਰ ਪੰਜਾਬ ਸਰਕਾਰ ਕੋਲੋਂ ਡੀ. ਏ. ਦੀਆਂ 4 ਕਿਸ਼ਤਾਂ ਤੇ ਉਸ ਦਾ ਬਣਦਾ 22 ਮਹੀਨਿਆਂ ਦਾ ਏਰੀਅਰ ਦੇਣ ਦੀ ਮੰਗ ਕਰ ਰਹੇ ਸਨ, ਪਰ ਪੰਜਾਬ ਸਰਕਾਰ ਨੇ 16 ਪ੍ਰਤੀਸ਼ਤ ਕਿਸ਼ਤਾਂ ਵਿਚੋਂ 6 ਪ੍ਰਤੀਸ਼ਤ ਕਿਸ਼ਤ ਦੇ ਕੇ ਪੰਜਾਬ ਦੇ ਮੁਲਾਜ਼ਮਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਮੰਗਾਂ ’ਚ ਦਸ ਫੀਸਦੀ ਡੀ. ਏ. ਦੀਆਂ ਕਿਸ਼ਤਾਂ ਜਾਰੀ ਕਰਵਾਉਣਾ, ਡੀ. ਏ. ਦੇ ਏਰੀਅਰ ਦਾ 23 ਮਹੀਨਿਆਂ ਤੋਂ ਬਕਾਇਆ ਲਾਗੂ ਕਰਵਾਉਣਾ ਅਤੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੇ-ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣਾ ਹੈ। ਇਸ ਮੌਕੇ ’ਤੇ ਗੁਰਦਿਆਲ ਸਿੰਘ ਗੁਰੀਆ, ਰਣਜੀਤ ਸਿੰਘ ਟੋਨਾ, ਇੰਜੀ. ਮਲਕੀਤ ਸਿੰਘ, ਕੁਲਜੀਤ ਪਾਲ, ਜਗਤ ਸਿੰਘ, ਪਰਮਜੀਤ ਸਿੰਘ, ਗੁਰਮੀਤ ਸਿੰਘ, ਰੁਪਿੰਦਰ ਸਿੰਘ ਅਤੇ ਮੋਹਨ ਲਾਲ ਆਦਿ ਹਾਜ਼ਰ ਸਨ।

ਫੋਟੋ - http://v.duta.us/wPyXBgAA

ਇਥੇ ਪਡ੍ਹੋ ਪੁਰੀ ਖਬਰ — - http://v.duta.us/Ao-dCAAA

📲 Get Gurdaspur News on Whatsapp 💬