[gurdaspur] - ਸਰਕਾਰ ਨੇ ਸਿਰਫ 6 ਫੀਸਦੀ ਮਹਿੰਗਾਈ ਭੱਤਾ ਦੇ ਕੇ ਮੁਲਾਜ਼ਮਾਂ ਨਾਲ ਕੋਝਾ ਮਜ਼ਾਕ ਕੀਤਾ : ਉਦੀਪੁਰ

  |   Gurdaspurnews

ਗੁਰਦਾਸਪੁਰ (ਹਰਮਨਪ੍ਰੀਤ)-ਪੰਜਾਬ ਅਤੇ ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ ਵੱਲੋਂ 13 ਫਰਵਰੀ ਨੂੰ ਮੋਹਾਲੀ ਵਿਖੇ ਕੀਤੀ ਜਾ ਰਹੀ ਹੱਲਾ ਬੋਲ ਰੈਲੀ ’ਚ ਬਿਜਲੀ ਕਾਮੇ ਵੱਡੀ ਗਿਣਤੀ ’ਚ ਸ਼ਾਮਲ ਹੋ ਕੇ ਸਰਕਾਰ ਖਿਲਾਫ ਰੋਸ ਪ੍ਰਗਟਾਵਾ ਕਰਨਗੇ। ਇਸ ਸਬੰਧੀ ਪੀ. ਐੱਨ. ਈ. ਬੀ. ਇੰਪਲਾਈਜ਼ ਫੈੱਡਰੇਸ਼ਨ ਏਕਟ ਜ਼ਿਲਾ ਗੁਰਦਾਸਪੁਰ ਦੇ ਪ੍ਰਧਾਨ ਬਲਵਿੰਦਰ ਉਦੀਪੁਰ ਅਤੇ ਦਵਿੰਦਰ ਸੈਣੀ ਨੇ ਦੱਸਿਆ ਕਿ ਮਹਿੰਗਾਈ ਭੱਤੇ ਦੀਆਂ ਚਾਰ ਕਿਸ਼ਤਾਂ ਬਕਾਇਆ ਹਨ ਪਰ ਸਰਕਾਰ ਵੱਲੋਂ ਸਿਰਫ 6 ਪ੍ਰਤੀਸ਼ਤ ਮਹਿੰਗਾਈ ਭੱਤਾ ਦੇ ਕੇ ਮੁਲਾਜ਼ਮਾਂ ਨਾਲ ਕੋਝਾ ਮਜਾਕ ਕੀਤਾ ਹੈ, ਜਦੋਂ ਕਿ ਛੇਵੇ ਪੇਅ-ਕਮੀਸ਼ਨ ਦੀ ਰਿਪੋਰਟ ਰੀਲੀਜ ਕਰਨ ਬਾਰੇ ਚੁੱਪ ਵੱਟੀ ਹੋਈ ਹੈ। ਇਸ ਤੋਂ ਇਲਾਵਾ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਹੀਂ ਕੀਤੀ ਜਾ ਰਹੀ ਅਤੇ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ। ਆਗੂਆਂ ਨੇ ਕਿਹਾ ਕਿ ਇਸ ਰੋਸ ਵਜੋਂ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਇਕੱਠੇ ਹੋ ਕੇ ਰੈਲੀ ਕਰਕੇ ਰੋਸ ਦਾ ਪ੍ਰਗਟਾਵਾ ਕਰਨਗੇ।

ਫੋਟੋ - http://v.duta.us/U9lFrAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/CznRIwAA

📲 Get Gurdaspur News on Whatsapp 💬