[hoshiarpur] - ਸਿਹਤ ਵਿਭਾਗ ਵੱਲੋਂ ਛਾਪੇਮਾਰੀ, ਵੱਖ-ਵੱਖ ਚੀਜ਼ਾਂ ਦੇ ਭਰੇ ਸੈਂਪਲ

  |   Hoshiarpurnews

ਹੁਸ਼ਿਆਰਪੁਰ (ਘੁੰਮਣ)-‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਸਿਹਤ ਵਿਭਾਗ ਵੱਲੋਂ ਲਗਾਤਾਰ ਮਿਲਾਵਟਖੋਰਾਂ ਦੀ ਨਕੇਲ ਕੱਸੀ ਜਾ ਰਹੀ ਹੈ। ਇਸ ਸਬੰਧੀ ਜ਼ਿਲਾ ਸਿਹਤ ਅਫ਼ਸਰ ਡਾ. ਸੇਵਾ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਲੋਕਾਂ ਨੂੰ ਵਧੀਆ ਖਾਣਾ ਮੁਹੱਈਆ ਕਰਵਾਉਣਾ ਸਿਹਤ ਵਿਭਾਗ ਦੀ ਜ਼ਿੰਮੇਵਾਰੀ ਹੈ। ਇਸ ਸਬੰਧੀ ਹੁਸ਼ਿਆਰਪੁਰ ਦੇ ਕਸਬਾ ਗਡ਼੍ਹਸ਼ੰਕਰ ਅਤੇ ਸੈਲਾ ’ਚ ਵੱਡੇ ਪੱਧਰ ’ਤੇ ਛਾਪੇਮਾਰੀ ਕਰ ਕੇ 12 ਸੈਂਪਲ ਭਰੇ ਗਏ, ਜਿਨ੍ਹਾਂ ਵਿਚ 4 ਸੈਂਪਲ ਦੁੱਧ, 1 ਮਠਿਆਈ, 1 ਦੇਸੀ ਘਿਉ, 1 ਪਨੀਰ, 1 ਸਰ੍ਹੋਂ ਦੇ ਤੇਲ ਦਾ, ਕੋਲਡ ਡ੍ਰਿੰਕਸ 1, ਮਸਾਲਾ 1, ਟੋਮੈਟੋ ਕੈਚਅਪ 1 ਅਤੇ 1 ਸੈਂਪਲ ਇਮਲੀ ਦਾ ਸ਼ਾਮਲ ਹਨ। ਭਰੇ ਸੈਂਪਲ ਲੈਬਾਰਟਰੀ ਵਿਚ ਭੇਜ ਦਿੱਤੇ ਹਨ। ਰਿਪੋਰਟ ਆਉਣ ’ਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੁਕਾਨਦਾਰਾਂ ਨੂੰ ਸਾਫ-ਸਫ਼ਾਈ ਰੱਖਣ ਅਤੇ ਮਿਆਰੀ ਵਸਤਾਂ ਵੇਚਣ ਦੀਆਂ ਹਦਾਇਤਾਂ ਕੀਤੀਆਂ। ਉਨ੍ਹਾਂ ਮਿਲਾਵਟਖੋਰੀ ਨੂੰ ਨੱਥ ਪਾਉਣ ਲਈ ਲੋਕਾਂ ਨੂੰ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਤਾਂ ਜੋ ਮਿਸ਼ਨ ਤੰਦਰੁਸਤ ਪੰਜਾਬ ਦੀ ਵਧੀਆ ਕਾਰਗੁਜ਼ਾਰੀ ਪੇਸ਼ ਕੀਤੀ ਜਾਵੇ। ਛਾਪੇਮਾਰੀ ਟੀਮ ’ਚ ਫੂਡ ਅਫ਼ਸਰ ਰਮਨ ਵਿਰਦੀ, ਅਸ਼ੋਕ ਕੁਮਾਰ, ਨਰੇਸ਼ ਕੁਮਾਰ ਅਤੇ ਰਾਮ ਲੁਭਾਇਆ ਵੀ ਮੌਜੂਦ ਸਨ।

ਫੋਟੋ - http://v.duta.us/tM5f0wAA

ਇਥੇ ਪਡ੍ਹੋ ਪੁਰੀ ਖਬਰ — - http://v.duta.us/uOD62AAA

📲 Get Hoshiarpur News on Whatsapp 💬